ਫਗਵਾੜਾ ਵਿਖੇ ਸ਼ਰਮਨਾਕ ਘਟਨਾ, ਪਿਓ ਨੇ ਧੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੀਤਾ ਜਬਰ-ਜ਼ਿਨਾਹ

11/27/2023 3:21:21 PM

ਫਗਵਾੜਾ (ਜਲੋਟਾ)-ਫਗਵਾੜਾ ਵਿਖੇ ਪਿਓ-ਧੀ ਦਾ ਰਿਸ਼ਤਾ ਸ਼ਰਮਸਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਇਲਾਕੇ ਵਿਚ ਪਿਓ ਵੱਲੋਂ ਆਪਣੇ ਧੀ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਇਕ 11 ਸਾਲਾ ਸਕੂਲੀ ਵਿਦਿਆਰਥਣ ਨੇ ਆਪਣੀ ਮਾਤਾ ਨੂੰ ਖ਼ੁਲਾਸਾ ਕੀਤਾ ਹੈ ਕਿ ਉਸ ਦਾ ਪਿਤਾ ਉਸ ਦੀ ਮਾਂ ਦੀ ਗੈਰ-ਹਾਜ਼ਰੀ ’ਚ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਉਸ ਨਾਲ ਜਬਰ-ਜ਼ਿਨਾਹ ਕਰ ਰਿਹਾ ਹੈ।

ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਪੁਲਸ ਨੇ ਉਸ ਦੇ ਦੋਸ਼ੀ ਪਤੀ ਅਤੇ ਪੀੜਤਾ ਦੇ ਪਿਤਾ ਸੁਰਿੰਦਰ ਪਾਲ ਉਰਫ਼ ਅਬਦੁਲ ਰਹਿਮਾਨ ਵਾਸੀ ਪਿੰਡ ਖਲਵਾੜਾ ਹਾਲ ਵਾਸੀ ਦਿਲਜੀਤ ਮਾਰਕੀਟ ਥਾਣਾ ਸਦਰ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਪੋਕਸੋ ਐਕਟ ਦੀ ਧਾਰਾ 376 (3), 506 ਅਤੇ 3, 4 ਤਹਿਤ ਮਾਮਲਾ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਦੋਸ਼ੀ ਪਿਤਾ ਤੋਂ ਪੁੱਛਗਿੱਛ ਕਰ ਰਹੀ ਹੈ। ਇਹ ਮਾਮਲਾ ਫਗਵਾੜਾ ਸਮੇਤ ਆਸ-ਪਾਸ ਦੇ ਇਲਾਕਿਆਂ ’ਚ ਭਾਰੀ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਇਹ ਵੀ ਪੜ੍ਹੋ : ਪਹਿਲਾ ਆਸ਼ਿਕ ਬਣ ਰਿਹਾ ਸੀ ਪਿਆਰ 'ਚ ਰੋੜਾ, ਦੂਜੇ ਆਸ਼ਿਕ ਨਾਲ ਮਿਲ ਰਚੀ ਖ਼ੌਫ਼ਨਾਕ ਸਾਜਿਸ਼ ਤੇ ਕਰਵਾ 'ਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

shivani attri

This news is Content Editor shivani attri