ਪਵਿੱਤਰ ਰਿਸ਼ਤਾ ਹੋਇਆ ਤਾਰ-ਤਾਰ, ਨਾਬਾਲਗ ਧੀ ਨਾਲ ਪਿਤਾ ਨੇ ਕੀਤਾ ਜਬਰ-ਜ਼ਿਨਾਹ

Sunday, Jul 16, 2023 - 06:52 PM (IST)

ਪਵਿੱਤਰ ਰਿਸ਼ਤਾ ਹੋਇਆ ਤਾਰ-ਤਾਰ, ਨਾਬਾਲਗ ਧੀ ਨਾਲ ਪਿਤਾ ਨੇ ਕੀਤਾ ਜਬਰ-ਜ਼ਿਨਾਹ

ਜਲੰਧਰ (ਮਹੇਸ਼)- ਥਾਣਾ ਸਦਰ ਅਧੀਨ ਪੈਂਦੇ ਇਕ ਪਿੰਡ ’ਚ ਥਾਣਾ ਸਦਰ ਦੀ ਪੁਲਸ ਨੇ ਇਕ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਪਿਉ-ਧੀ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰ ਰਿਹਾ ਸੀ। ਪਿਛਲੇ ਇਕ ਸਾਲ ਤੋਂ ਡਰਾ ਧਮਕਾ ਕੇ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰ ਰਿਹਾ ਸੀ। ਇਸ ਸਬੰਧੀ ਥਾਣਾ ਸਦਰ ਦੀ ਪੁਲਸ ਵੱਲੋਂ ਨਾਬਾਲਗ ਲੜਕੀ ਦੇ ਬਿਆਨਾਂ ’ਤੇ ਉਸ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ-  ਹੁਸ਼ਿਆਰਪੁਰ ਦੇ ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ, ਅੱਜ ਪੌਂਗ ਡੈਮ 'ਚੋਂ ਛੱਡਿਆ ਜਾਵੇਗਾ ਪਾਣੀ

PunjabKesari

ਥਾਣਾ ਸਦਰ ਦੇ ਮੁਖੀ ਇੰਸ. ਭਰਤ ਮਸੀਹ ਨੇ ਦੱਸਿਆ ਕਿ ਏ. ਐੱਸ. ਆਈ. ਹਰਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਕਾਬੂ ਕੀਤੇ ਉਕਤ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਸ ਵੱਲੋਂ ਆਪਣੀ ਸਕੀ ਧੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਸਦਰ ਪੁਲਸ ਮਹਿਲਾ ਪੁਲਸ ਰਾਹੀਂ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ। ਦੋਸ਼ੀ ਪਿਤਾ ਦੀ ਉਮਰ 36 ਸਾਲ ਅਤੇ ਪੀੜਤ ਕੁੜੀ ਦੀ ਉਮਰ 15 ਸਾਲ ਦੱਸੀ ਜਾਂਦੀ ਹੈ। ਇੰਸ. ਭਰਤ ਮਸੀਹ ਨੇ ਦੱਸਿਆ ਕਿ ਪੁਲਸ ਵੱਲੋਂ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News