ਕਲਯੁਗੀ ਪਿਓ ਨੇ ਜਵਾਨ ਧੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਸ਼ਰਮਨਾਕ ਸੀਨ ਅੱਖੀਂ ਦੇਖ ਮਾਂ ਦੇ ਉੱਡੇ ਹੋਸ਼

05/11/2022 11:00:15 AM

ਲੁਧਿਆਣਾ (ਰਿਸ਼ੀ) : ਕਲਯੁਗ ਦੇ ਇਸ ਜ਼ਮਾਨੇ 'ਚ ਰਿਸ਼ਤੇ ਤਾਰ-ਤਾਰ ਹੋ ਰਹੇ ਹਨ। ਅਜਿਹਾ ਹੀ ਇਕ ਮਾਮਲਾ ਲੁਧਿਆਣਾ 'ਚ ਸਾਹਮਣੇ ਆਇਆ ਹੈ, ਜਿੱਥੇ ਕਲਯੁਗੀ ਪਿਓ ਨੇ ਜਵਾਨ ਧੀ ਨਾਲ ਬੇਸ਼ਰਮੀ ਦੀਆਂ ਸਭ ਹੱਦਾਂ ਪਾਰ ਕਰ ਲਈਆਂ। ਉਸ ਨੇ ਆਪਣੀ ਜਵਾਨ ਧੀ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਤਾਂ ਦੂਜੀ ਧੀ ਨਾਲ ਵੀ ਅਜਿਹਾ ਹੀ ਕਰਨ ਦੀ ਕੋਸ਼ਿਸ਼ ਕੀਤੀ ਪਰ ਧੀਆਂ ਨਾਲ ਅਜਿਹਾ ਹੁੰਦਾ ਦੇਖ ਮਾਂ ਨੇ ਉਸ ਨੂੰ ਸਲਾਖ਼ਾਂ ਪਿੱਛੇ ਪਹੁੰਚਾ ਦਿੱਤਾ।

ਇਹ ਵੀ ਪੜ੍ਹੋ : CM ਮਾਨ ਦੀ ਲੀਡਰਾਂ ਤੇ ਅਫ਼ਸਰਾਂ ਨੂੰ ਸਿੱਧੀ ਚਿਤਾਵਨੀ, ਦਿੱਤਾ 31 ਮਈ ਤੱਕ ਦਾ ਸਮਾਂ ਨਹੀਂ ਤਾਂ...

ਮੁਲਜ਼ਮ ਖ਼ਿਲਾਫ਼ ਥਾਣਾ ਮਾਡਲ ਟਾਊਨ ਵਿਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅਸ਼ੋਕ ਕੁਮਾਰ (48) ਨਿਵਾਸੀ ਅਬਦੁੱਲਾਪੁਰ ਬਸਤੀ ਦੇ ਰੂਪ ’ਚ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮਾਂ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਉਕਤ ਮੁਲਜ਼ਮ ਪਤੀ ਨੇ 24 ਸਾਲਾ ਧੀ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਸਨ। ਇਹ ਸ਼ਰਮਨਾਕ ਦ੍ਰਿਸ਼ ਉਸ ਨੇ ਅੱਖੀਂ ਦੇਖਿਆ ਤਾਂ ਉਸ ਦੇ ਹੋਸ਼ ਉੱਡ ਗਏ ਪਰ ਮੁਲਜ਼ਮ ਨੇ ਮੁਆਫ਼ੀ ਮੰਗ ਕੇ ਆਪਣੀ ਜਾਨ ਛੁਡਾ ਲਈ।

ਇਹ ਵੀ ਪੜ੍ਹੋ : ਪੰਜਾਬ ਦੇ ਬਠਿੰਡਾ 'ਚ ਗਰਮੀ ਦਾ ਸਭ ਤੋਂ ਵੱਧ ਕਹਿਰ, 43.4 ਡਿਗਰੀ ਸੈਲਸੀਅਸ 'ਤੇ ਪੁੱਜਾ ਪਾਰਾ

ਹੁਣ ਉਸ ਨੇ ਦਸੰਬਰ, 2021 ਵਿਚ 18 ਸਾਲਾ ਧੀ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਧੀ ਵੱਲੋਂ ਰੌਲਾ ਪਾਉਣ ’ਤੇ ਜਦੋਂ ਉਹ ਮੌਕੇ ’ਤੇ ਪੁੱਜੀ ਤਾਂ ਮੁਲਜ਼ਮ ਜਾਨ ਤੋਂ ਮਾਰਨ ਦੀ ਧਮਕੀਆਂ ਦੇਣ ਲੱਗਾ ਪਿਆ, ਜਿਸ ਤੋਂ ਬਾਅਦ ਇਨਸਾਫ਼ ਲਈ ਪੁਲਸ ਕਮਿਸ਼ਨਰ ਨੂੰ ਲਿਖ਼ਤੀ ਵਿਚ ਸ਼ਿਕਾਇਤ ਦਿੱਤੀ ਗਈ। ਜਾਂਚ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News