ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ, ਬਾਜ਼ਾਰ ਤੇ ਸਕੂਲ ਬੰਦ (ਵੀਡੀਓ)
Tuesday, Oct 13, 2026 - 02:34 PM (IST)
ਮਾਨਸਾ : ਮਾਨਸਾ 'ਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸ਼ਹਿਰ ਦੇ ਹਾਲਾਤ ਤਣਾਅ ਪੂਰਨ ਬਣੇ ਹੋਏ ਹਨ। ਸਥਿਤੀ ਨੂੰ ਦੇਖਦਿਆਂ ਸਕੂਲਾਂ 'ਚ ਛੁੱਟੀ ਕਰ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਪੂਰੇ ਸ਼ਹਿਰ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਪੁੱਤ ਦੇ ਕਤਲ ਤੋਂ ਬਾਅਦ ਪਰਵਿੰਦਰ ਝੋਟਾ ਦੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਵੱਡੇ ਪੱਧਰ 'ਤੇ ਧਰਨੇ ਲੱਗਣਗੇ ਅਤੇ ਕਮੇਟੀ ਬਣੇਗੀ ਅਤੇ ਜੋ ਕਮੇਟੀ ਕਹੇਗੀ, ਅਸੀਂ ਉਸ ਮੁਤਾਬਕ ਹੀ ਚੱਲਾਂਗੇ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਪਰਿਵਾਰ ਦੇ ਇਸ ਫ਼ੈਸਲੇ ਕਾਰਨ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ। ਅੰਤਿਮ ਸਸਕਾਰ ਨਾ ਕਰਨ ਦੇ ਫ਼ੈਸਲੇ ਪਿੱਛੇ ਪਰਿਵਾਰ ਦੀਆਂ ਮੰਗਾਂ ਕੀ ਹਨ ਅਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਨਾਲ ਕੀ ਗੱਲਬਾਤ ਕੀਤੀ ਜਾ ਰਹੀ ਹੈ, ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਹੁਣ ਆਪਣੇ ਪੋਤਿਆਂ ਨੂੰ ਵੀ ਜਾਨ ਦਾ ਖ਼ਤਰਾ ਦੱਸਿਆ ਹੈ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਪੋਤਿਆਂ ਦੀ ਸੁਰੱਖਿਆ ਲਈ ਇੰਤਜ਼ਾਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਤਾਂ ਅਸੀਂ ਲੜਦੇ ਰਹਾਂਗੇ। ਉਨ੍ਹਾਂ ਕਿਹਾ ਕਿ ਮੇਰਾ ਪੁੱਤ ਮਰ ਗਿਆ, ਮੈਨੂੰ ਦੁੱਖ ਨਹੀਂ ਹੈ ਪਰ ਉਸ ਨੇ ਪੰਜਾਬ ਦੇ ਹਜ਼ਾਰਾਂ ਪੁੱਤ ਬਚਾ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ
ਭਾਨਾ ਸਿੱਧੂ ਵੀ ਮੌਕੇ 'ਤੇ ਪੁੱਜੇ
ਇਸ ਦੌਰਾਨ ਸਮਾਜਿਕ ਕਾਰਕੁੰਨ ਭਾਨਾ ਸਿੱਧੂ ਵੀ ਆਪਣੇ ਸਮਰਥਕਾਂ ਸਮੇਤ ਮਾਨਸਾ ਪਹੁੰਚ ਗਏ ਹਨ। ਉਨ੍ਹਾਂ ਦੇ ਪਹੁੰਚਣ ਨਾਲ ਮਾਮਲੇ ਨੂੰ ਲੈ ਕੇ ਲੋਕਾਂ ਦੀ ਸਰਗਰਮੀ ਹੋਰ ਵਧ ਗਈ ਹੈ। ਸ਼ਹਿਰ 'ਚ ਬਣੇ ਤਣਾਅਪੂਰਨ ਮਾਹੌਲ ਦਰਮਿਆਨ ਹਰ ਕੋਈ ਇਸ ਘਟਨਾ ਸਬੰਧੀ ਅਗਲੀ ਕਾਰਵਾਈ ਅਤੇ ਪਰਿਵਾਰ ਦੀਆਂ ਮੰਗਾਂ ਵੱਲ ਦੇਖ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
