ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ

Thursday, Oct 01, 2026 - 05:28 PM (IST)

ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ

ਅਬੋਹਰ (ਸ.ਹ.) : ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਅਦਾਲਤ 'ਚ ਮਤਰੇਈ ਧੀ ਨਾਲ ਕੁੱਟਮਾਰ ਕਰਨ ਅਤੇ ਛੇੜਛਾੜ ਕਰਨ ਦੇ ਦੋਸ਼ ਵਿਚ ਪਿਓ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੂਜੇ ਪਾਸੇ ਸਰਕਾਰੀ ਵਕੀਲ ਅਤੇ ਪੁਲਸ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮਤਰੇਏ ਪਿਓ ਨੂੰ ਦੋਸ਼ੀ ਪਾਇਆ ਅਤੇ ਉਸ ਨੂੰ ਇਕ ਸਾਲ ਦੀ ਕੈਦ ਅਤੇ 1,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।

ਜ਼ਿਕਰਯੋਗ ਹੈ ਕਿ ਥਾਣਾ ਖੂਈਆਂ ਸਰਵਰ ਪੁਲਸ ਨੇ 15-8-22 ਨੂੰ ਮੁਕੱਦਮਾ ਨੰ. 132 ਤਹਿਤ ਆਈ. ਪੀ. ਸੀ. ਦੀ ਧਾਰਾ 323, 354-ਡੀ ਤਹਿਤ ਖੂਈਆਂ ਸਰਵਰ ਹੇਠ ਆਉਂਦੇ ਪਿੰਡ ਵਾਸੀ ਖ਼ਿਲਾਫ਼ ਆਪਣੀ ਮਤਰੇਈ ਧੀ ਨਾਲ ਕੁੱਟਮਾਰ ਕਰਨ ਅਤੇ ਛੇੜਛਾੜ ਕਰਨ ਦੇ ਦੋਸ਼ ਵਿਚ ਦਰਜ ਕੀਤਾ ਸੀ।
 


author

Babita

Content Editor

Related News