ਦਿਨ ਚੜ੍ਹਦਿਆਂ ਹੀ ਉੱਜੜ ਗਿਆ ਪਰਿਵਾਰ! ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ

Monday, Aug 12, 2024 - 09:40 AM (IST)

ਦਿਨ ਚੜ੍ਹਦਿਆਂ ਹੀ ਉੱਜੜ ਗਿਆ ਪਰਿਵਾਰ! ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ

ਮੋਗਾ (ਕਸ਼ਿਸ਼ ਸਿੰਗਲਾ): ਸਵੇਰੇ-ਸਵੇਰੇ ਮੋਗਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਦਿਨ ਚੜ੍ਹਦਿਆਂ ਹੀ ਇਕ ਪਰਿਵਾਰ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਸੜਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਬੁੱਘੀਪੁਰਾ ਪਿੰਡ ਨੇੜੇ ਵਾਪਰਿਆ ਤੇ ਮ੍ਰਿਤਕ ਪਿਓ-ਪੁੱਤ ਮੋਗਾ ਦੇ ਪਿੰਡ ਮਹਿਰੋਂ ਨਾਲ ਸਬੰਧਤ ਦੱਸੇ ਜਾ ਰਹੇ ਹਨ। 

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ! ਕਿਸਾਨਾਂ ਨੇ ਫ਼ਿਰ ਦਿੱਤੀ ਚਿਤਾਵਨੀ

ਜਾਣਕਾਰੀ ਮੁਤਾਬਕ ਬੁੱਘੀਪੁਰਾ-ਬਰਨਾਲਾ ਬਾਈਪਾਸ ਰੋਡ 'ਤੇ ਇਕ ਸਵਿਫਟ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ 'ਤੇ ਜਾ ਰਹੇ ਪਿਓ-ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਕਾਰ ਚਾਲਕ ਉਨ੍ਹਾਂ ਦੀ ਮਦਦ ਕਰਨ ਦੀ ਬਜਾਏ ਮੌਕੇ ਤੋਂ ਫ਼ਰਾਰ ਹੋ ਗਿਆ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਸੁਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News