ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਆ ਰਹੇ ਪਿਓ -ਪੁੱਤ ਦੀ ਮੌਤ, ਦੋ ਬੱਚੀਆਂ ਗੰਭੀਰ ਜ਼ਖ਼ਮੀ
Friday, Feb 16, 2024 - 07:03 PM (IST)

ਝਬਾਲ (ਨਰਿੰਦਰ)- ਝਬਾਲ ਦੇ ਅਟਾਰੀ ਰੋਡ ਤੇ ਮੋੜ ਗੰਡੀਵਿੰਡ ਨੇੜੇ ਬੇਹੱਦ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਮੋਟਰਸਾਈਕਲ ਤੇ ਕਾਰ ਹਾਦਸੇ 'ਚ ਪਿਓ-ਪੁੱਤ ਦੀ ਮੌਤ ਅਤੇ ਦੋ ਛੋਟੀਆਂ ਬੱਚੀਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਇਹ ਬੱਚੀਆਂ ਮੋਟਰਸਾਈਕਲ 'ਤੇ ਬੈਠੀਆਂ ਸਨ, ਜੋ ਗੰਭੀਰ ਜ਼ਖ਼ਮੀ ਹੋ ਗਈਆਂ ਅਤੇ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ
ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਪੁੱਤਰ ਮਹਿੰਗਾ ਸਿੰਘ ਅਤੇ ਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਜੋ ਆਪਣੀਆਂ ਦੋ ਛੋਟੀਆਂ ਬੱਚੀਆਂ ਗੁਰਲੀਨ ਕੌਰ ਪੁੱਤਰੀ ਮਨਜੀਤ ਸਿੰਘ ਅਤੇ ਗੁਰਕੀਰਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਪੰਡੋਰੀ ਗੋਲਾ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੁਰਦੁਆਰਾ ਭਗਤ ਜਲਨ ਦਾਸ ਜੀ ਵਿਖੇ ਮੱਥਾ ਟੇਕ ਕੇ ਰਾਤ ਨੂੰ ਜਦੋਂ ਵਾਪਸ ਆ ਰਹੇ ਸਨ ਤਾਂ ਮੋੜ ਗੰਡੀਵਿੰਡ ਨੇੜੇ ਇੱਕ ਆਈ 20 ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਸ ਦੇ ਸਿੱਟੇ ਵਜੋਂ ਬਲਦੇਵ ਸਿੰਘ ਪੁੱਤਰ ਮਹਿੰਗਾ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ ਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਅਤੇ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ : ਗੁਰੂ ਨਗਰੀ 'ਚ ਸਭ ਤੋਂ ਵੱਧ ਦੇਖਣ ਨੂੰ ਮਿਲਿਆ 'ਭਾਰਤ ਬੰਦ' ਦਾ ਅਸਰ, ਬੱਸ ਸਟੈਂਡ ਸਣੇ ਮਾਰਕਿਟ 'ਚ ਛਾਇਆ ਸੰਨਾਟਾ
ਜਦੋਂ ਕਿ ਮੋਟਰਸਾਈਕਲ 'ਤੇ ਬੈਠੀਆਂ ਗੁਰਲੀਨ ਕੌਰ ਅਤੇ ਗੁਰਕੀਰਤ ਕੌਰ ਛੋਟੀਆਂ ਬੱਚੀਆਂ ਗੰਭੀਰ ਜ਼ਖ਼ਮੀ ਹਨ, ਨੂੰ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸਬੰਧੀ ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਸਰਾਏ ਅਮਾਨਤ ਖਾ ਤੋਂ ਪੁਲਸ ਮੌਕੇ 'ਤੇ ਪਹੁੰਚੀ ਜਿਨਾਂ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ :ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ 'ਤੇ ਨਵਜੋਤ ਸਿੱਧੂ ਦੀ CM ਮਾਨ ਨੂੰ ਖ਼ਾਸ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8