ਪੰਜਾਬ ''ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ ''ਚ ਆਏ ਪਿਤਾ ਨੇ ਕੀਤਾ ਉਹ ਜੋ ਸੋਚਿਆ ਨਾ ਸੀ

Thursday, Nov 19, 2026 - 08:06 PM (IST)

ਪੰਜਾਬ ''ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ ''ਚ ਆਏ ਪਿਤਾ ਨੇ ਕੀਤਾ ਉਹ ਜੋ ਸੋਚਿਆ ਨਾ ਸੀ

ਸ਼ਾਹਕੋਟ (ਅਰਸ਼ਦੀਪ)-ਸ਼ਾਹਕੋਟ ਦੇ ਨੇੜਲੇ ਪਿੰਡ ਬਾਹਮਣੀਆਂ ’ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਥੇ 8 ਸਾਲਾ ਬੇਟੇ ਨੂੰ ਕਰੰਟ ਲੱਗਣ 'ਤੇ ਉਸ ਦੀ ਗੰਭੀਰ ਹਾਲਤ ਤੋਂ ਪ੍ਰੇਸ਼ਾਨ ਪਿਤਾ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੁਰਜਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਮੁਤਾਬਕ 16 ਨਵੰਬਰ ਨੂੰ ਉਨ੍ਹਾਂ ਦੇ ਬੇਟੇ ਅਗਮਵੀਰ ਸਿੰਘ ਨੂੰ ਮੋਟਰ ਤੋਂ ਕਰੰਟ ਲੱਗ ਗਿਆ ਸੀ। ਉਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਬੇਟੇ ਦੀ ਹਾਲਤ ਨੂੰ ਲੈ ਕੇ ਗੁਰਜਿੰਦਰ ਸਿੰਘ ਪਿਛਲੇ ਦੋ ਦਿਨਾਂ ਤੋਂ ਕਾਫ਼ੀ ਚਿੰਤਤ ਅਤੇ ਸਦਮੇ ’ਚ ਸੀ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਪਰਿਵਾਰਕ ਮੈਂਬਰਾਂ ਮੁਤਾਬਕ 18 ਨਵੰਬਰ ਦੀ ਤੜਕੇ ਲਗਭਗ 3 ਤੋਂ 3.30 ਵਜੇ ਉਹ ਘਰੋਂ ਬਾਹਰ ਚਲਾ ਗਿਆ। ਭਾਲ ਕਰਨ 'ਤੇ ਉਹ ਹਵੇਲੀ ਦੇ ਇਕ ਕਮਰੇ 'ਚ ਗਾਡਰ ਨਾਲ ਲਟਕਦਾ ਮਿਲਿਆ। ਪਰਿਵਾਰਕ ਮੈਂਬਰ ਉਸ ਨੂੰ ਹੇਠਾਂ ਉਤਾਰ ਕੇ ਹਸਪਤਾਲ ਲਿਜਾਣ ਦੀ ਤਿਆਰੀ ਕਰਨ ਲੱਗੇ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ: ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਜਾਣੋ ਕੀ ਬੋਲੇ ਪਰਨੀਤ ਕੌਰ

ਸੂਚਨਾ ਮਿਲਣ ’ਤੇ ਸਬ-ਇੰਸਪੈਕਟਰ ਵਰੁਣ ਪਟਿਆਲ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਐੱਸ. ਐੱਚ. ਓ. ਸੁਖਵਿੰਦਰ ਪਾਲ ਸੋਢੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਤਾਰਾ ਸਿੰਘ ਅਤੇ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News