ਅਕ੍ਰਿਤਘਣ ਪੁੱਤਰ! ਗੁੱਸੇ 'ਚ ਆਏ ਨੇ ਪਿਓ ਨੂੰ ਮਾਰਿਆ ਧੱਕਾ, ਕੰਧ 'ਚ ਸਿਰ ਵੱਜਣ ਕਾਰਨ ਤਿਆਗੇ ਪ੍ਰਾਣ

10/12/2021 11:25:25 AM

ਮੋਗਾ (ਆਜ਼ਾਦ): ਮੋਗਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਪੰਜਤੂਰ ਨਿਵਾਸੀ ਜਗਜੀਤ ਸਿੰਘ ਅਤੇ ਉਸਦੇ ਪਿਤਾ ਸ਼ਿੰਗਾਰਾ ਸਿੰਘ ਵਿਚਕਾਰ ਹੋਏ ਲੜਾਈ ਝਗੜੇ ਵਿਚ ਗੁੱਸੇ ਵਿਚ ਆਏ ਪੁੱਤਰ ਨੇ ਆਪਣੇ ਪਿਉ ਸ਼ਿੰਗਾਰਾ ਸਿੰਘ (60) ਦਾ ਸਿਰ ਕੰਧ ਵਿਚ ਮਾਰ ਕੇ ਕਤਲ ਕੀਤੇ ਜਾਣ ਦਾ ਪਤਾ ਲੱਗਾ ਹੈ। ਪੁਲਸ ਨੇ ਦੋਸ਼ੀ ਜਗਜੀਤ ਸਿੰਘ ਦੇ ਖ਼ਿਲਾਫ਼ ਉਸ ਦੇ ਭਰਾ ਰਣਜੀਤ ਸਿੰਘ ਦੀ ਸ਼ਿਕਾਇਤ ’ਤੇ ਕਤਲ ਦਾ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ। ਕਾਬੂ ਕਰਨ ਦੇ ਬਾਅਦ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ।

ਇਹ ਵੀ ਪੜ੍ਹੋ :   ਬਠਿੰਡਾ ’ਚ ਹੈਵਾਨੀਅਤ: ਨਿੱਜੀ ਹਸਪਤਾਲ ’ਚ ਇਲਾਜ ਕਰਵਾਉਣ ਆਈ ਮਹਿਲਾ ਨਾਲ ਗੈਂਗਰੇਪ

ਇਸ ਮਾਮਲੇ ਦੀ ਜਾਂਚ ਥਾਣਾ ਫਤਿਹਗੜ੍ਹ ਪੰਜਤੂਰ ਦੇ ਇੰਚਾਰਜ ਬੇਅੰਤ ਸਿੰਘ ਭੱਟੀ ਵੱਲੋਂ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਰਣਜੀਤ ਸਿੰਘ ਨੇ ਕਿਹਾ ਕਿ ਉਸਦਾ ਭਰਾ ਜਗਜੀਤ ਸਿੰਘ ਕਥਿਤ ਤੌਰ ’ਤੇ ਸ਼ਰਾਬ ਪੀਣ ਦਾ ਆਦੀ ਹੈ। ਬੀਤੀ 10 ਅਕਤੂਬਰ ਨੂੰ ਜਦ ਉਹ ਆਪਣੇ ਚਾਚਾ ਬਲਕਾਰ ਸਿੰਘ ਦੇ ਘਰ ਰੋਟੀ ਖਾਣ ਲਈ ਆਇਆ ਤਾਂ ਦੇਖਿਆ ਕਿ ਉਸਦਾ ਭਰਾ ਜਗਜੀਤ ਸਿੰਘ ਮੇਰੇ ਪਿਤਾ ਸ਼ਿੰਗਾਰਾ ਸਿੰਘ ਨਾਲ ਕੁੱਟ-ਮਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ :  ਨਸ਼ੇ ਨੇ ਉਜਾੜਿਆ ਹੱਸਦਾ ਖ਼ੇਡਦਾ ਪਰਿਵਾਰ, ਪਤਨੀ ਦੀ ਡਿਲਿਵਰੀ ਤੋਂ ਪਹਿਲਾਂ ਪਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਮੈਂ ਅਤੇ ਮੇਰੇ ਚਾਚਾ ਨੇ ਉਕਤ ਦੋਵਾਂ ਨੂੰ ਸਮਝਾਉਣ ਦਾ ਯਤਨ ਕਰਦੇ ਹੋਏ ਆਪਣੇ ਪਿਤਾ ਸ਼ਿੰਗਾਰਾ ਸਿੰਘ ਨੂੰ ਬਚਾਉਣ ਦਾ ਯਤਨ ਕੀਤਾ ਤਾਂ ਇਸ ਦੌਰਾਨ ਮੇਰੇ ਭਰਾ ਜਗਜੀਤ ਸਿੰਘ ਨੇ ਮੇਰੇ ਪਿਤਾ ਨੂੰ ਧੱਕਾ ਮਾਰਿਆ ਅਤੇ ਉਸਦਾ ਮੂੰਹ ਕੰਧ ਨਾਲ ਜਾ ਟਕਰਾਇਆ ਅਤੇ ਖੂਨ ਵਹਿਣ ਲੱਗਾ ਅਤੇ ਉਸਦੀ ਮੌਤ ਹੋ ਗਈ। ਜਾਂਚ ਅਧਿਕਾਰੀ ਥਾਣੇਦਾਰ ਬੇਅੰਤ ਸਿੰਘ ਭੱਟੀ ਨੇ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਜਾਂਚ ਕਰ ਕੇ ਸੱਚਾਈ ਜਾਨਣ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਵੱਡੇ ਘਰਾਂ ਦੀਆਂ ਚੱਲਦੀਆਂ ਨਾਜਾਇਜ਼ ਬੱਸਾਂ ’ਤੇ ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ,25 ਬੱਸਾਂ ਜ਼ਬਤ


Shyna

Content Editor

Related News