ਧੀ ਦੇ ਪ੍ਰੇਮ ਸਬੰਧਾਂ 'ਚ ਮਾਂ ਦੇ ਰਹੀ ਸੀ ਸਾਥ, ਪਿਓ ਨੇ ਦੋਵਾਂ ਨੂੰ ਦਿੱਤਾ ਨਹਿਰ 'ਚ ਧੱਕਾ

Monday, Jun 14, 2021 - 11:13 AM (IST)

ਧੀ ਦੇ ਪ੍ਰੇਮ ਸਬੰਧਾਂ 'ਚ ਮਾਂ ਦੇ ਰਹੀ ਸੀ ਸਾਥ, ਪਿਓ ਨੇ ਦੋਵਾਂ ਨੂੰ ਦਿੱਤਾ ਨਹਿਰ 'ਚ ਧੱਕਾ

ਅੰਮ੍ਰਿਤਸਰ (ਅਰੁਣ) - ਅੰਮ੍ਰਿਤਸਰ ਜ਼ਿਲ੍ਹੇ ’ਚ ਧੀ ਦੇ ਪ੍ਰੇਮ ਸਬੰਧਾਂ ਤੋਂ ਪ੍ਰੇਸ਼ਾਨ ਇਕ ਵਿਅਕਤੀ ਵਲੋਂ ਨੇ ਬਹਾਨੇ ਨਾਲ ਬਾਹਰ ਲਿਜਾ ਕੇ ਮਾਂ ਅਤੇ ਧੀ ਨੂੰ ਬੋਹੜ ਨਹਿਰ ’ਚ ਧੱਕਾ ਦੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਹਿਰ ’ਚੋਂ ਜਨਾਨੀ ਦੀ ਲਾਸ਼ ਮਿਲਣ ਮਗਰੋਂ ਗੋਤਾਖੋਰ 16 ਸਾਲਾ ਕੁੜੀ ਦੀ ਲਾਸ਼ ਦੀ ਵੀ ਭਾਲ ਕਰ ਰਹੇ ਹਨ। ਦੂਜੇ ਪਾਸੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਪਿਤਾ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 19 ਸਾਲਾ ਨੌਜਵਾਨ ਦੀ ਹੋਈ ਮੌਤ (ਤਸਵੀਰਾਂ)

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਗੁਰੂ ਰਾਮਦਾਸ ਨਗਰ ਸੁਲਤਾਨਵਿੰਡ ਰੋਡ ਵਾਸੀ ਵੀਰੂ ਭੱਟੀ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ 16 ਸਾਲਾ ਭੈਣ ਦੇ ਬਾਹਰ ਕਿਸੇ ਮੁੰਡੇ ਨਾਲ ਪ੍ਰੇਮ ਸਬੰਧ ਸਨ। ਉਸ ਦਾ ਪਿਤਾ ਅਸ਼ੋਕ ਕੁਮਾਰ ਉਸ ਦੀ ਇਸ ਗੱਲ ਦਾ ਹਮੇਸ਼ਾ ਵਿਰੋਧ ਕਰਦਾ ਸੀ ਪਰ ਮਾਂ ਮਨਜੀਤ ਕੌਰ ਉਸ ਦੀ ਭੈਣ ਦਾ ਪੱਖ ਪੂਰਦੀ ਸੀ।

ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)

ਉਸ ਨੇ ਦੱਸਿਆ ਕਿ 12 ਜੂਨ ਨੂੰ ਬਹਾਨੇ ਨਾਲ ਉਸ ਦਾ ਪਿਤਾ ਮਾਸੀ ਦੇ ਘਰ ਲੈ ਜਾਣ ਬਹਾਨੇ ਮਾਂ ਅਤੇ ਉਸ ਦੀ ਭੈਣ ਨੂੰ ਆਪਣੇ ਨਾਲ ਲੈ ਗਿਆ ਅਤੇ ਬੋਹੜ ਨਹਿਰ ’ਚ ਦੋਵਾਂ ਨੂੰ ਧੱਕਾ ਦੇ ਦਿੱਤਾ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼


author

rajwinder kaur

Content Editor

Related News