ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ

Thursday, Mar 11, 2021 - 08:09 PM (IST)

ਸੰਗਰੂਰ (ਵੈੱਬ ਡੈਸਕ,ਬਾਂਸਲ,ਹਨੀ) - ਮਹਾਸ਼ਿਵਰਾਤਰੀ ਮੌਕੇ ਕਰੀਬ ਦੋ ਸਾਲ ਬਾਅਦ ਫਤਿਹਵੀਰ ਦੀ ਮਾਂ ਘਰ ਮੁੜ ਕਿਲਕਾਰੀਆਂ ਗੂੰਜੀਆਂ ਹਨ। ਫਤਿਹਵੀਰ ਸਿੰਘ ਦੀ ਮਾਂ ਨੂੰ ਰੱਬ ਨੇ ਪੁੱਤਰ ਦੀ ਦਾਤ ਬਖ਼ਸ਼ੀ ਹੈ। ਦਰਅਸਲ ਪਿੰਡ ਭਗਵਾਨਪੁਰਾ ’ਚ ਦੋ ਸਾਲ ਪਹਿਲਾਂ ਫਤਿਹਵੀਰ ਸਿੰਘ ਦੀ ਬੋਰਵੈੱਲ ’ਚ ਡਿੱਗਣ ਕਰਕੇ ਮੌਤ ਹੋ ਗਈ ਸੀ। ਅੱਜ ਮਹਾਸ਼ਿਵਰਾਤਰੀ ਮੌਕੇ ਫਹਿਤਵੀਰ ਦੀ ਮਾਂ ਨੇ ਪੁੱਤਰ ਨੂੰ ਜਨਮ ਦਿੱਤਾ ਹੈ, ਜਿਸ ਕਰਕੇ ਫਤਿਹਵੀਰ ਦੇ ਪਰਿਵਾਰ ਬੇਹੱਦ ਖ਼ੁਸ਼ ਹੈ। 

ਇਹ ਵੀ ਪੜ੍ਹੋ :ਕਲਯੁਗੀ ਪੁੱਤ ਨੇ ਲੋਹੇ ਦੀ ਰਾਡ ਨਾਲ ਮਾਂ ਨੂੰ ਦਿੱਤੀ ਸੀ ਦਰਦਨਾਕ ਮੌਤ, 14 ਸਾਲ ਬਾਅਦ ਚੜ੍ਹਿਆ ਪੁਲਸ ਹੱਥੇ

PunjabKesari

ਜ਼ਿਕਰਯੋਗ ਹੈ ਕਿ 6 ਜੂਨ 2019 ਨੂੰ ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਫਤਿਹਵੀਰ ਸਿੰਘ ਖੇਡਦੇ ਹੋਏ ਘਰ ਦੇ ਨੇੜੇ ਬਣੇ 150 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਗਿਆ ਸੀ। ਉਸੇ ਦਿਨ ਤੋਂ ਹੀ ਫਤਿਹਵੀਰ ਨੂੰ ਬਚਾਉਣ ਲਈ ਪੂਰਾ ਦੇਸ਼ ਅਰਦਾਸਾਂ ਕਰ ਰਿਹਾ ਸੀ। ਕਈ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਫਤਿਹਵੀਰ ਨੂੰ ਬਚਾਇਆ ਨਹੀਂ ਜਾ ਸਕਿਆ ਸੀ ਅਤੇ ਆਖੀਰ 'ਚ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ। ਪੰਜਾਬ ਵਿਚ ਵਾਪਰੀ ਇਸ ਘਟਨਾ ਨੇ ਪੂਰੇ ਦੇਸ਼  ਨੂੰ ਝੰਜੋਡ਼ ਕੇ ਰੱਖ ਦਿੱਤਾ ਸੀ।  ਉਥੇ ਹੀ ਅੱਜ ਸਾਰੇ ਲੋਕਾਂ ਨੇ ਪ੍ਰਮਾਤਮਾ ਦਾ ਸ਼ੁਕਰ ਕੀਤਾ ਹੈ।

PunjabKesari

ਇਹ ਵੀ ਪੜ੍ਹੋ : ਜਲੰਧਰ: ਗੈਸ ਸਿਲੰਡਰਾਂ ’ਚ ਧਮਾਕੇ ਹੋਣ ਨਾਲ ਗ਼ਰੀਬਾਂ ਦੇ 50 ਤੋਂ ਵੱਧ ਆਸ਼ੀਆਨੇ ਹੋਏ ਸੜ ਕੇ ਸੁਆਹ 

PunjabKesari

ਫ਼ਤਹਿਵੀਰ ਦੇ ਦਾਦਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ’ਚ ਫਤਿਹਵੀਰ ਦੇ ਜਾਣ ਤੋਂ ਬਾਅਦ ਗਮ ਦਾ ਮਾਹੌਲ ਸੀ । ਅੱਜ ਫਤਿਹਵੀਰ ਦੀ ਵਾਪਸੀ ਨਾਲ ਉਨ੍ਹਾਂ ਦੇ ਘਰ ’ਚ ਖੁਸ਼ੀਆਂ ਆਈਆਂ ਹਨ ਅਤੇ ਉਹ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਕਰਦੇ ਹਨ। ਇਸ ਮੌਕੇ ਫਤਿਹਵੀਰ ਦੇ ਪਿਤਾ ਵਿੱਕੀ ਨੇ ਕਿਹਾ ਕਿ ਮਾਤਾ ਅਤੇ ਬੱਚਾ ਦੋਵੇਂ ਠੀਕ ਹਨ ਅਤੇ ਅੱਜ ਸ਼ਿਵਰਾਤਰੀ ਵਾਲੇ ਦਿਨ ਫ਼ਤਹਿਵੀਰ ਨੇ ਡੀ. ਐੱਮ. ਸੀ. ਵਿਖੇ ਮੁੜ ਜਨਮ ਲਿਆ ਹੈ, ਉਹ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਬੱਚੇ ਦਾ ਨਾਂ ਦੋਬਾਰਾ ਫਤਿਹਵੀਰ ਸਿੰਘ ਹੀ ਰੱਖਿਆ ਹੈ।

PunjabKesari

6 ਜੂਨ ਨੂੰ ਬੋਰਵੈੱਲ ’ਚ ਡਿੱਗਣ ਤੋਂ ਬਾਅਦ ਪੂਰੇ 5 ਦਿਨਾਂ ਬਾਅਦ ਫਤਿਹਵੀਰ ਸਿੰਘ ਨੂੰ 11 ਜੂਨ ਨੂੰ ਬੋਰਵੈੱਲ ’ਚੋਂ ਕੱਢਿਆ ਗਿਆ ਸੀ। 11 ਜੂਨ ਨੂੰ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਫਤਿਹਵੀਰ ਆਪਣੇ ਪਰਿਵਾਰ ਦਾ ਇਕਲੌਤਾ ਬੱਚਾ ਸੀ।

PunjabKesari

ਪਰਿਵਾਰ ਨੇ ਕਿਹਾ ਕਿ ਸਾਡਾ ਫਤਿਹਵੀਰ ਦੋਬਾਰਾ ਹੁਣ 11 ਮਾਰਚ ਨੂੰ ਵਾਪਸ ਆ ਗਿਆ ਹੈ। ਬੱਚਾ ਅਤੇ ਬੱਚੇ ਦੀ ਮਾਂ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਦਾਖ਼ਲ ਹਨ ਪਰ ਉਨ੍ਹਾਂ ਦੇ ਪਿੰਡ ਭਗਵਾਨਪੁਰਾ ਵਿਖੇ ਘਰ ਵਿਚ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਹੈ। ਘਰ ’ਚ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ ਅਤੇ ਲੱਡੂ ਵੰਡੇ ਜਾ ਰਹੇ ਹਨ। 

PunjabKesari


ਫਤਿਹਵੀਰ ਦੇ ਚਾਚਾ-ਚਾਚੀ ਨੇ ਦੱਸਿਆ ਕਿ ਸਾਨੂੰ ਬੇਹੱਦ ਖ਼ੁਸ਼ੀ ਹੈ। ਸਭ ਤੋਂ ਪਹਿਲਾਂ ਫਤਿਹਵੀਰ ਦੇ ਚਾਚਾ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਤੋਂ ਫੋਨ ਆਇਆ ਕਿ ਫਤਿਹਵੀਰ ਸਿੰਘ ਫਿਰ ਤੋਂ ਵਾਪਸ ਆ ਗਿਆ ਹੈ ਤਾਂ ਪਹਿਲਾਂ ਇਹ ਗੱਲ ਸੁਣ ਕੇ ਯਕੀਨ ਨਹੀਂ ਹੋਇਆ, ਫਿਰ ਉਨ੍ਹਾਂ ਦੱਸਿਆ ਕਿ ਘਰ ’ਚ ਬੇਟੇ ਨੇ ਜਨਮ ਲਿਆ ਤਾਂ ਸਾਡੇ ਤੋਂ ਸਾਡੀ ਖ਼ੁਸ਼ੀ ਸੰਭਾਲੀ ਨਹੀਂ ਗਈ। ਜਿਸ ਦੇ ਬਾਅਦ ਸਾਰੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਇਹ ਖ਼ੁਸ਼ਖ਼ਬਰੀ ਦਿੱਤੀ। 

PunjabKesari

ਇਹ ਵੀ ਪੜ੍ਹੋ : ‘ਮਹਾਸ਼ਿਵਰਾਤਰੀ’ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀਆਂ ਸ਼ੁੱਭਕਾਮਨਾਵਾਂ


author

shivani attri

Content Editor

Related News