ਵੱਡੀ ਖ਼ਬਰ : ਪੰਜਾਬ ਦੇ ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ''ਚ ਦਿਹਾਂਤ

Monday, Jul 14, 2025 - 10:51 PM (IST)

ਵੱਡੀ ਖ਼ਬਰ : ਪੰਜਾਬ ਦੇ ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ''ਚ ਦਿਹਾਂਤ

ਚੰਡੀਗੜ੍ਹ  - ਪੰਜਾਬ ਦੇ ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਬਜ਼ੁਰਗ ਦੌੜਾਕ ਵੀ ਕਿਹਾ ਜਾਂਦਾ ਹੈ। 

ਜਾਣਕਾਰੀ ਅਨੁਸਾਰ ਜਦੋਂ ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਸੜਕ 'ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਫੌਜਾ ਸਿੰਘ ਜਲੰਧਰ ਦੇ ਬਿਆਸ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦਾ ਜਨਮ 1 ਅਪ੍ਰੈਲ 1911 ਨੂੰ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ਵਿੱਚ ਹੋਇਆ ਸੀ।

ਫੌਜਾ ਸਿੰਘ ਨੇ ਸਾਲ 2000 ਵਿੱਚ ਆਪਣੀ ਮੈਰਾਥਨ ਯਾਤਰਾ ਸ਼ੁਰੂ ਕੀਤੀ ਸੀ, ਅੰਤ ਵਿੱਚ ਅੱਠ ਦੌੜਾਂ ਵਿੱਚ ਹਿੱਸਾ ਲਿਆ। 2011 ਵਿਚ ਟੋਰਾਂਟੋ ਮੈਰਾਥਨ ਵਿਚ ਭਾਗ ਲੈ ਕੇ ਉਨ੍ਹਾਂ ਨੇ ਸਭ ਤੋਂ ਵੱਧ ਉਮਰ ਦੇ ਮੈਰਾਥਨ ਦੌੜਾਕ ਦਾ ਨਾਮ ਹਾਸਲ ਕੀਤਾ ਪਰ ਉਹਨਾਂ ਦਾ ਨਾਮ ਗਿਨੀਜ਼ ਬੁੱਕ ਵਿਚ ਸ਼ਾਮਲ ਨਹੀਂ ਹੋ ਸਕਿਆ, ਕਿਉਂਕਿ ਉਹਨਾਂ ਕੋਲ ਆਪਣਾ ਜਨਮ ਸਰਟੀਫਿਕੇਟ ਨਹੀਂ ਸੀ।

2012 ਵਿਚ ਉਹਨਾਂ ਨੇ ਲੰਡਨ ਮੈਰਾਥਨ ਵਿਚ ਵੀ ਦੌੜ ਲਗਾਈ ਅਤੇ 20 ਕਿਲੋਮੀਟਰ ਦੀ ਦੌੜ ਪੂਰੀ ਕੀਤੀ ਅਤੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ। 2013 ਵਿੱਚ ਫੌਜਾ ਸਿੰਘ ਨੇ ਆਖਰੀ ਵਾਰ ਹਾਂਗ ਕਾਂਗ ਮੈਰਾਥਨ ਵਿਚ ਪੇਸ਼ੇਵਰ ਤੌਰ ਤੇ ਭਾਗ ਲਿਆ, ਜਦੋਂ ਉਹ 101 ਸਾਲਾਂ ਦੇ ਸਨ। ਜਦੋਂ ਫੌਜਾ ਸਿੰਘ 89 ਸਾਲਾਂ ਦੇ ਸਨ ਤਾਂ ਉਹਨਾਂ ਦੀ ਪਤਨੀ ਅਤੇ ਬੱਚੇ ਦੀ ਇੱਕ ਹਾਦਸੇ ਵਿਚ ਮੌਤ ਹੋ ਗਈ। ਜਿਸ ਤੋਂ ਬਾਅਦ ਉਹਨਾਂ ਨੂੰ ਕਾਫ਼ੀ ਵੱਡਾ ਸਦਮਾ ਲੱਗਾ ਅਤੇ ਉਹ ਤਣਾਅ ਵਿਚ ਰਹਿਣ ਲੱਗ ਪਏ। ਉਦੋਂ ਤੋਂ ਹੀ ਉਹਨਾਂ ਨੇ ਮੈਰਾਥਨ ਦੌੜਨ ਦਾ ਫੈਸਲਾ ਕੀਤਾ।
 


author

Inder Prajapati

Content Editor

Related News