ਕਰਜ਼ੇ ਤੋਂ ਪਰੇਸ਼ਾਨ ਅੰਨਦਾਤਾ ਨੇ ਖੁਦ ਨੂੰ ਲਾਈ ਅੱਗ, ਮੌਤ
Monday, Jan 27, 2020 - 06:11 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) - ਫਾਜ਼ਿਲਕਾ ਦੇ ਪਿੰਡ ਬਾਂੜੀਵਾਲਾ 'ਚ ਰਹਿ ਰਹੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦ ਨੂੰ ਅੱਗ ਲੱਗਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਕਾਰਨ ਝੁਲਸ ਜਾਣ 'ਤੇ ਕਿਸਾਨ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਛੋਟਾ ਜਿੰਮੀਦਾਰ ਸੀ। ਉਸ ਨੇ ਬੈਂਕ ਤੋਂ ਵੱਡੀ ਗਿਣਤੀ 'ਚ ਕਰਜ਼ਾ ਲਿਆ ਹੋਇਆ ਸੀ, ਜਿਸ ਕਾਰਨ ਉਹ ਹਮੇਸ਼ਾ ਪਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸ ਨੇ ਆਪਣੇ ਆਪ ਨੂੰ ਅੱਗ ਲੱਗਾ ਕੇ ਖੁਦਕੁਸ਼ੀ ਕਰ ਲਈ।