10 ਕਰੋੜ ਦੀ ਹੈਰੋਇਨ ਸਣੇ 1 ਵਿਅਕਤੀ ਗ੍ਰਿਫਤਾਰ

Sunday, Dec 08, 2019 - 10:34 AM (IST)

10 ਕਰੋੜ ਦੀ ਹੈਰੋਇਨ ਸਣੇ 1 ਵਿਅਕਤੀ ਗ੍ਰਿਫਤਾਰ

ਫਾਜ਼ਿਲਕਾ (ਸੇਤਿਆ) - ਬੀ.ਐੱਸ.ਐੱਫ ਅਬੋਹਰ ਸੈਕਟਰ ਨੇ ਫਾਜ਼ਿਲਕਾ ਦੇ ਪਿੰਡ ਤੇਜਾ ਰਹੇਲਾ ਤੋਂ ਇਕ ਵਿਅਕਤੀ ਨੂੰ ਹੈਰੋਇਨ ਦੇ 2 ਪੈਕੇਟ ਬਰਾਮਦ ਹੋਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਵਿਅਕਤੀ ਦੀ ਪਛਾਣ ਮੰਗਲ ਸਿੰਘ ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀ.ਐੱਸ.ਐੱਫ ਦੇ ਜਵਾਨਾਂ ਵਲੋਂ ਕਾਬੂ ਕੀਤੀ ਗਈ ਹੈਰੋਇਨ ਦਾ ਭਾਰ 2 ਕਿਲੋ ਹੈ, ਜਿਸ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 10 ਕਰੋੜ ਤੋਂ ਵੱਧ ਰੁਪਏ ਦੀ ਦੱਸੀ ਜਾ ਰਹੀ ਹੈ।


author

rajwinder kaur

Content Editor

Related News