BSF ਦੇ ਹੱਥ ਲੱਗੀ ਕਰੋੜਾਂ ਰੁਪਏ ਦੀ 3 ਕਿਲੋ 230 ਗ੍ਰਾਮ ਹੈਰੋਇਨ
Tuesday, Nov 26, 2019 - 02:08 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) - ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਗੱਟੀ ਯਾਰੂ ਚੌਕੀ ਤੋਂ 3 ਪੈਕੇਟ ਹੈਰੋਇਨ ਦੇ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਬਰਾਮਦ ਕੀਤੀ ਗਈ ਹੈਰੋਇਨ ਦਾ ਭਾਰ 3 ਕਿਲੋ 230 ਗ੍ਰਾਮ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸਰਹੱਦ ਨੇੜੇ ਚੌਕੀ ਤੋਂ ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੇ ਕਰੀਬ ਦੀ ਦੱਸੀ ਜਾ ਰਹੀ ਹੈ, ਜਿਸ ਨੂੰ ਕਬਜ਼ੇ ’ਚ ਲੈ ਕੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।