ਵਿਧਾਇਕ ਘੁਬਾਇਆ ਨੇ ਸ਼ੁਰੂ ਕਰਾਇਆ ਆਧੁਨਿਕ ਬੱਸ ਸਟੈਂਡ ਦਾ ਕੰਮ

07/22/2019 1:07:05 PM

ਫ਼ਾਜ਼ਿਲਕਾ (ਨਾਗਪਾਲ, ਲੀਲਾਧਰ) - ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਆਧੁਨਿਕ ਬੱਸ ਸਟੈਂਡ ਬਣ ਕੇ ਇਕ ਸਾਲ ਵਿਚ ਤਿਆਰ ਹੋ ਜਾਵੇਗਾ। ਇਸ ਦੇ ਨਾਲ ਹੀ ਨਵਾਂ ਕਮਿਊਨਿਟੀ ਹਾਲ ਵੀ ਬਣਾਇਆ ਜਾਵੇਗਾ। ਇਨ੍ਹਾਂ ਦੇ ਤਿਆਰ ਹੋਣ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ। ਇਹ ਗੱਲ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਹੀ ਹੈ। ਸ. ਘੁਬਾਇਆ ਨੇ ਅੱਜ ਡੀ.ਸੀ. ਦਫ਼ਤਰ ਸਾਹਮਣੇ ਨਵੇਂ ਬੱਸ ਸਟੈਂਡ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਉਂਦਿਆਂ ਕਹੀ। ਉਨ੍ਹਾਂ ਕਿਹਾ ਕਿ ਇਹ ਕੰਮ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਆ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਸ ਦਾ ਨਕਸ਼ਾ ਦੁਬਾਰਾ ਬਣਾ ਕੇ ਤਿਆਰ ਕਰਵਾਇਆ ਗਿਆ ਹੈ ਤਾਂ ਕਿ ਬੱਸ ਸਟੈਂਡ ਲਗਭਗ 4 ਕਿੱਲੇ ਜਗ੍ਹਾ ਵਿਚ ਬਣਾਇਆ ਜਾਵੇਗਾ। ਇਸ ਨਾਲ ਹੀ ਗ਼ਰੀਬਾਂ ਅਤੇ ਜ਼ਰੂਰਤਮੰਦਾਂ ਦੇ ਲਈ ਕਮਿਊਨਿਟੀ ਹਾਲ ਵੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਬੱਸ ਸਟੈਂਡ 5 ਕਰੋੜ 48 ਲੱਖ ਰੁਪਏ ਖ਼ਰਚ ਹੋਣਗੇ। ਉਨ੍ਹਾਂ ਕਿਹਾ ਕਿ ਕਮਿਊਨਿਟੀ ਹਾਲ ਦੇ ਲਈ ਅਲਗ ਤੋਂ ਫ਼ੰਡ ਜਾਰੀ ਕਰਵਾਇਆ ਜਾਵੇਗਾ। ਇਸ ਸਮੇਂ ਵਿਧਾਇਕ ਦੇ ਮੀਡੀਆ ਸਲਾਹਕਾਰ ਬਲਕਾਰ ਸਿੰਘ ਸਿੱਧੂ, ਕਾਂਗਰਸ ਬਲਾਕ ਪ੍ਰਧਾਨ ਸੁਰਿੰਦਰ ਕਾਲੜਾ, ਸਾਬਕਾ ਪ੍ਰਧਾਨ ਰੌਸ਼ਨ ਲਾਲ ਖੁੰਗਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕੇਵਲ ਕ੍ਰਿਸ਼ਨ ਕਮਰਾ ਆਦਿ ਮੌਜੂਦ ਸਨ।


rajwinder kaur

Content Editor

Related News