ਫਾਜ਼ਿਲਕਾ ''ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਲਹਿਰਾਇਆ ਝੰਡਾ
Saturday, Jan 26, 2019 - 01:16 PM (IST)
ਫਾਜ਼ਿਲਕਾ (ਸੁਨੀਲ ਨਾਗਪਾਲ) : ਅੱਜ 70ਵੇਂ ਗਣਤੰਤਰ ਦਿਵਸ ਦੇ ਸਬੰਧ 'ਚ ਫਾਜ਼ਿਲਕਾ ਦੇ ਸਰਕਾਰੀ ਐੱਮ.ਆਰ. ਕਾਲਜ ਕੇ ਖੇਡ ਸਟੇਡੀਅਮ 'ਚ ਜ਼ਿਲਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ 'ਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਇਸ ਮੌਕੇ 'ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੀ.ਟੀ. ਸ਼ੋਅ, ਰੰਗਾ-ਰੰਗ ਸੱਭਿਆਚਾਰ ਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ। ਇਸ ਦੇ ਨਾਲ ਹੀ ਜ਼ਰੂਰਤਮੰਦਾਂ ਨੂੰ ਇਸ ਖਾਸ ਮੌਕੇ 'ਤੇ ਟ੍ਰਾਈ ਸਾਈਕਲ, ਵ੍ਹੀਲ ਚੇਅਰ ਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਿਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਆਰਾਮ ਦੀ ਜ਼ਿੰਦਗੀ ਬਤੀਤ ਕਰ ਰਹੇ ਹਾਂ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਜ਼ਿਲਾ ਡੀ.ਸੀ. ਮਨਪ੍ਰੀਤ ਸਿੰਘ, ਐੱਸ.ਐੱਸ.ਪੀ. ਕੇਤਨ ਬਲਿਰਾਮ ਪਾਟਿਲ ਆਦਿ ਮੌਜੂਦ ਸਨ।