ਫਾਜ਼ਿਲਕਾ ’ਚ ਟਿੱਡੀ ਦਲ ਦਾ ਖਤਰਾ, ਜਾਰੀ ਕੀਤਾ ਹਾਈ ਅਲਰਟ
Wednesday, Jun 03, 2020 - 07:23 PM (IST)
ਫਾਜ਼ਿਲਕਾ (ਸੁਨੀਲ ਨਾਗਪਾਲ) - ਸਰਹੱਦ ਪਾਰ ਪਾਕਿ ਤੋਂ ਆਏ ਟਿੱਡੀ ਦਲ ਦਾ ਖਤਰਾ ਪੰਜਾਬ ਦੇ ਫਾਜ਼ਿਲਕਾ ਜ਼ਿਲੇ ਵਿਚ ਵੀ ਹੁਣ ਮੰਡਰਾਉਣ ਲੱਗ ਪਿਆ ਹੈ। ਫਾਜ਼ਿਲਕਾ ਵਿਚ ਕਈ ਵਾਰ ਟਿੱਡੀ ਦਲ ਵਲੋਂ ਹਮਲਾ ਕੀਤਾ ਗਿਆ ਹੈ, ਜਿਸ ਕਾਰਨ ਇਸ ਦੇ ਖਤਰੇ ਨੂੰ ਦੇਖਦੇ ਹੋਏ ਫਾਜ਼ਿਲਕਾ ਜ਼ਿਲੇ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਟਿੱਡੀ ਦਲ ਦੇ ਕਰਕੇ ਜ਼ਿਲ੍ਹਾਂ ਪ੍ਰਸ਼ਾਸਨ ਨੂੰ ਹੀ ਨਹੀਂ ਸਗੋਂ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਇਸ ਦੌਰਾਨ ਫਾਜ਼ਿਲਕਾ ਦੇ ਡੀ.ਸੀ ਨੇ ਬੀ.ਐੱਸ.ਐੱਫ ਨੂੰ ਟਿੱਡੀ ਦਲ ਵਲੋਂ ਹਮਲਾ ਕਰ ਦੇਣ ਦੀ ਸੂਚਨਾ ਮੌਕੇ ’ਤੇ ਦੇਣ ਦੀ ਅਪੀਲ ਕੀਤੀ ਹੈ।
ਪੜ੍ਹੋ ਇਹ ਵੀ ਖਬਰ - ਤਾਲਾਬੰਦੀ ’ਚ ਦਿੱਤੀ ਗਈ ਪੂਰੀ ਢਿੱਲ ਭਾਰਤ ਲਈ ਖਤਰਨਾਕ, ਜਾਣੋ ਕਿਉਂ (ਵੀਡੀਓ)
ਪੜ੍ਹੋ ਇਹ ਵੀ ਖਬਰ - ਕੀ ਭਾਰਤ ਵੱਲੋਂ ਚੀਨ ਦੇ ਉਤਪਾਦਾਂ ਦਾ ਬਾਈਕਾਟ ਕੀਤਾ ਜਾਣਾ ਸੰਭਵ ਹੈ, ਸੁਣੋ ਇਹ ਵੀਡੀਓ
ਮਿਲੀ ਜਾਣਕਾਰੀ ਅਨੁਸਾਰ ਟਿੱਡੀ ਦਲ ਦੇ ਨਿਪਟਾਰੇ ਦੇ ਲਈ ਵੱਖ-ਵੱਖ ਤਰ੍ਹਾਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਫਾਜ਼ਿਲਕਾ ਦੇ ਡੀ.ਸੀ ਅਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਫਾਜ਼ਿਲਕਾ ਜ਼ਿਲੇ ਵਿਚ ਅਲਰਟ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਨਾਲ ਸਬੰਧਿਤ ਅਧਿਕਾਰੀਆਂ ਦੇ ਨਾਲ-ਨਾਲ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਵੀ ਅਲਰਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਟਿੱਡੀ ਦਲ ਵਲੋਂ ਹਮਲਾ ਕੀਤਾ ਜਾਂਦਾ ਹੈ ਤਾਂ ਉਸ ਤੋਂ ਨਿਪਟਣ ਦੀਆਂ ਸਾਰੀਆਂ ਤਿਆਰੀਆਂ ਉਨ੍ਹਾਂ ਵਲੋਂ ਕਰ ਲਈਆਂ ਗਈਆਂ ਹਨ। ਇਸ ਦੇ ਲਈ ਉਨ੍ਹਾਂ ਕੋਲ ਸਪਰੈ ਪੰਪ ਦੀ ਘਾਟ ਪਾਈ ਜਾ ਰਹੀ ਹੈ, ਜਿਸ ਦੀ ਮੰਗ ਉਨ੍ਹਾਂ ਨੇ ਸਰਕਾਰ ਕੋਲੋ ਕਰ ਲਈ ਹੈ।
ਪੜ੍ਹੋ ਇਹ ਵੀ ਖਬਰ - ਕੋਰੋਨਾ ਖਿਲਾਫ ਫਰੰਟ ਲਾਈਨ 'ਤੇ ਭੂਮਿਕਾ ਨਿਭਾਉਣ ਵਾਲਾ ‘ਪੱਤਰਕਾਰ’ ਮਾਣ ਸਨਮਾਨ ਦਾ ਹੱਕਦਾਰ
ਪੜ੍ਹੋ ਇਹ ਵੀ ਖਬਰ - ਬਲੱਡ ਪ੍ਰੈਸ਼ਰ ਤੇ ਮੋਟਾਪੇ ਤੋਂ ਪਰੇਸ਼ਾਨ ਲੋਕ ਖਾਣ ‘ਵੇਸਣ ਦੀ ਕੜੀ’, ਹੋਣਗੇ ਹੈਰਾਨੀਜਨਕ ਫਾਇਦੇ