ਵੱਡੀ ਖ਼ਬਰ: ਫਾਜ਼ਿਲਕਾ ਦੇ ਪਿੰਡ ਮੁੱਠਿਆਂ ਵਾਲੀ ’ਚੋਂ ਮਿਲਿਆ ਹੈਂਡ ਗ੍ਰਨੇਡ, ਫੈਲੀ ਸਨਸਨੀ

Monday, Jan 17, 2022 - 12:18 PM (IST)

ਵੱਡੀ ਖ਼ਬਰ: ਫਾਜ਼ਿਲਕਾ ਦੇ ਪਿੰਡ ਮੁੱਠਿਆਂ ਵਾਲੀ ’ਚੋਂ ਮਿਲਿਆ ਹੈਂਡ ਗ੍ਰਨੇਡ, ਫੈਲੀ ਸਨਸਨੀ

ਫਾਜ਼ਿਲਕਾ (ਸੁਖਵਿੰਦਰ ਥਿੰਦ, ਸੁਨਿਲ ਨਾਗਪਾਲ) - ਫਾਜ਼ਿਲਕਾ ਦੇ ਪਿੰਡ ਮੁੱਠਿਆਂ ਵਾਲੀ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪੁਲਸ ਨੂੰ ਇਕ ਹੈਂਡ ਗ੍ਰਨੇਡ ਮਿਲਿਆ। ਇਸ ਘਟਨਾ ਦੀ ਸੂਚਨਾ ਫ਼ਾਜ਼ਿਲਕਾ ਪੁਲਸ ਨੂੰ ਦਿੱਤੀ ਗਈ। ਫ਼ਾਜ਼ਿਲਕਾ ਦੇ ਡੀ.ਐੱਸ.ਪੀ. ਜ਼ੋਰਾ ਸਿੰਘ ਦੀ ਅਗਵਾਈ ਵਿਚ ਪੁਲਸ ਟੀਮ ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚ ਗਈ, ਜਿਸ ਨੇ ਜਿੰਦਾ ਹੈਂਡ ਗ੍ਰਨੇਡ ਨੂੰ ਆਪਣੇ ਕਬਜ਼ੇ ’ਚ ਲੈ ਕੇ ਸੁਰੱਖਿਅਤ ਥਾਂ ’ਤੇ ਰੱਖਵਾ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਵਿਧਾਨ ਸਭਾ ਚੋਣਾਂ : ਅਕਾਲੀ ਦਲ ਦੇ ਬਿਕਰਮ ਮਜੀਠੀਆ ਨਾਲ ਭਿੜੇਗਾ ਕਾਂਗਰਸ ਦਾ ‘ਜੱਗਾ‘, ਹੋਵੇਗਾ ਫਸਵਾਂ ਮੁਕਾਬਲਾ

ਇਸ ਸਬੰਧ ’ਚ ਜਾਣਕਾਰੀ ਦਿੰਦੇ ਫਾਜ਼ਿਲਕਾ ਦੇ ਡੀ.ਐੱਸ.ਪੀ. ਨੇ ਦੱਸਿਆ ਕਿ ਪਿਛਲੇ ਸਮੇਂ ਇਸ ਸੇਮਨਾਲੇ ਦੀ ਸਫਾਈ ਕੀਤੀ ਗਈ ਸੀ, ਜਿਸਦੇ ਚੱਲਦੇ ਇਹ ਹੈੱਡ ਗ੍ਰਨੇਡ ਉਸ ਸੇਮਨਾਲੇ ਵਿੱਚੋ ਨਿਕਲੀਆਂ ਹੋ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਹੈਂਡ ਗ੍ਰਨੇਡ ਨੂੰ ਨਸ਼ਟ ਕਰਨ ਵਾਲੀ ਟੀਮ ਨੂੰ ਇਸ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ, ਜਿਨ੍ਹਾਂ ਦੀ ਮਦਦ ਨਾਲ ਜਲਦ ਇਸ ਜਿੰਦਾ ਬੰਬ ਨੂੰ ਨਸ਼ਟ ਕਰ ਦਿੱਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਦੱਸ ਦੇਈਏ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਪੁਲਸ ਵਲੋਂ ਹਰੇਕ ਇਲਾਕੇ ’ਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਸਰਚ ਆਪ੍ਰੇਸ਼ਨ ਦੌਰਾਨ ਹੀ ਇਹ ਹੈਂਡ ਗਰਨੇਡ ਬਰਾਮਦ ਹੋਇਆ ਹੈ। ਫਿਲਹਾਲ ਇਸ ਨੂੰ ਸੁਰੱਖਿਅਤ ਥਾਂ ਤੇ ਰੱਖ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਚੋਣ ਪ੍ਰਚਾਰ ’ਚ ਚਮਕਿਆ ਸ਼ਾਲ ਦਾ ਸਟਾਇਲ, ਕੁੜਤੇ-ਪਜਾਮੇ ਨਾਲ ਮੈਚਿੰਗ ਸ਼ਾਲ ਲੈਣ ’ਚ ਸਿੱਧੂ ਸਭ ਤੋਂ ਅੱਗੇ (ਤਸਵੀਰਾਂ)

 


author

rajwinder kaur

Content Editor

Related News