ਦਿਮਾਗੀ ਤੌਰ ''ਤੇ ਪ੍ਰੇਸ਼ਾਨ ਪਤੀ ਨੇ ਕੁਹਾੜੀ ਮਾਰ ਕੀਤਾ ਪਤਨੀ ਦਾ ਕਤਲ

Friday, Sep 13, 2019 - 11:12 AM (IST)

ਦਿਮਾਗੀ ਤੌਰ ''ਤੇ ਪ੍ਰੇਸ਼ਾਨ ਪਤੀ ਨੇ ਕੁਹਾੜੀ ਮਾਰ ਕੀਤਾ ਪਤਨੀ ਦਾ ਕਤਲ

ਫਾਜ਼ਿਲਕਾ (ਨਾਗਪਾਲ) - ਪਿੰਡ ਗੰਜੂਆਣਾ ਹਸਤਾ ਵਿਖੇ ਦਿਮਾਗੀ ਤੌਰ 'ਤੇ ਪਰੇਸ਼ਾਨ ਇਕ ਪਤੀ ਵਲੋਂ ਕੁਹਾੜੀ ਨਾਲ ਵਾਰ ਕਰਕੇ ਆਪਣੀ ਪਤਨੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਅਤੇ ਜਾਂਚ ਅਧਿਕਾਰੀ ਇੰਸਪੈਕਟਰ ਜਸਵੰਤ ਸਿੰਘ ਭੱਟੀ ਨੇ ਦੱਸਿਆ ਕਿ ਪਰਮਜੀਤ ਕੌਰ (53) 'ਤੇ ਉਸ ਦੇ ਪਤੀ ਪੂਰਨ ਚੰਦ ਨੇ ਬੀਤੇ ਦਿਨ ਬੜੀ ਬੇਰਹਿਮੀ ਨਾਲ ਕੁਹਾੜੀ ਨਾਲ ਵਾਰ ਕੀਤੇ ਹਨ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਕਾਤਲ ਪੂਰਨ ਚੰਦ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਉਸ ਦੀ ਇਸ ਬੀਮਾਰੀ ਦਾ ਇਲਾਜ ਵੀ ਚੱਲ ਰਿਹਾ ਸੀ। ਪਿਛਲੇ ਕੁਝ ਦਿਨਾਂ ਤੋਂ ਉਸ ਦੇ ਇਲਾਜ ਦੀ ਦਵਾਈ ਬੰਦ ਕੀਤੀ ਹੋਈ ਸੀ। ਪੁਰਨ ਚੰਦ ਭੇਡਾਂ ਚਰਾਉਣ ਦਾ ਕੰਮ ਕਰਦਾ ਸੀ। ਦਿਮਾਗੀ ਪ੍ਰੇਸ਼ਾਨੀ ਕਾਰਨ ਪਰਮਜੀਤ ਕੌਰ ਨਾਲ ਉਸ ਦਾ ਹਮੇਸ਼ਾ ਮਾਮੂਲੀ ਗੱਲ ਨੂੰ ਲੈ ਕੇ ਲੜਾਈ-ਝਗੜਾ ਹੁੰਦਾ ਰਹਿੰਦਾ ਸੀ। ਉਨ੍ਹਾਂ ਦੇ 2 ਮੁੰਡੇ ਅਤੇ 1 ਕੁੜੀ ਹੈ। ਪੁਲਸ ਨੇ ਮ੍ਰਿਤਕ ਔਰਤ ਦੇ ਮੁੰਡੇ ਗਗਨਦੀਪ ਸਿੰਘ ਦੇ ਬਿਆਨ ਦੇ ਆਧਾਰ 'ਤੇ ਪੂਰਨ ਚੰਦ ਖਿਲਾਫ ਕੇਸ ਦਰਜ ਕਰ ਦਿੱਤਾ, ਜਿਸ ਨੂੰ ਉਨ੍ਹਾਂ ਨੇ ਜਲਦ ਗ੍ਰਿਫਤਾਰ ਕਰ ਲੈਣ ਦੀ ਗੱਲ ਕਹੀ।


author

rajwinder kaur

Content Editor

Related News