ਪੰਜਾਬ ''ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਵਾਰਦਾਤਾਂ, ਇਕ ਹੋਰ ਜਨਾਨੀ ਹੋਈ ਹਵਸ ਦਾ ਸ਼ਿਕਾਰ
Monday, Jul 06, 2020 - 04:28 PM (IST)
ਫਾਜ਼ਿਲਕਾ (ਨਾਗਪਾਲ): ਫਾਜ਼ਿਲਕਾ 'ਚ ਇਕ ਵਿਅਕਤੀ ਵਲੋਂ ਪਸ਼ੂ ਦੀ ਦੇਖ-ਭਾਲ ਕਰ ਰਹੀ ਜਨਾਨੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ 30 ਜੂਨ ਦੀ ਰਾਤ ਕਰੀਬ 9 ਵਜੇ ਉਹ ਆਪਣੇ ਪਸ਼ੂਆਂ ਦੀ ਦੇਖਭਾਲ ਕਰ ਰਹੀ ਸੀ। ਇਸੇ ਦੌਰਾਨ ਜਗਜੀਤ ਸਿੰਘ ਵਾਸੀ ਜੋੜਕੀ ਕੰਕਰ ਵਾਲੀ ਢਾਣੀ ਦਿੱਲੀ ਉਸ ਦੀ ਬਾਂਹ ਫੜ ਕੇ ਧੱਕੇ ਨਾਲ ਘਸੀਟਦਾ ਹੋਇਆ ਸੁੰਨਸਾਨ ਜਗ੍ਹਾ 'ਤੇ ਲੈ ਗਿਆ, ਜਿਥੇ ਉਸ ਨਾਲ ਜਬਰ ਕੀਤਾ। ਪੁਲਸ ਨੇ ਦੋਸ਼ੀ ਵਿਰੁੱਧ ਧਾਰਾ 376, 511, 323 ਤਹਿਤ ਮੁਕਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋਂ : ਘਰ ਛੱਡ ਕੇ ਗਈ 14 ਸਾਲਾ ਕੁੜੀ ਨੇ ਬਿਆਨ ਕੀਤੀ ਰੂਹ ਕੰਬਾਊ ਦਾਸਤਾਨ, ਇੰਝ ਚੜ੍ਹੀ ਸੀ ਦਲਾਲਾਂ ਦੇ ਹੱਥ
ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬੀਤੇ ਦਿਨੀਂ ਫਾਜ਼ਿਲਕਾ 'ਚ 4 ਵਿਅਕਤੀਆਂ ਵਲੋਂ ਇਕ ਬਜ਼ੁਰਗ ਬੀਬੀ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾਂ ਨੇ ਦੱਸਿਆ ਕਿ ਉਹ 16 ਜੂਨ ਨੂੰ ਆਪਣੇ ਪੇਕੇ ਘਰ ਜਾ ਰਹੀ ਸੀ। ਉਥੇ ਜਦੋਂ ਉਹ ਘਰ ਤੋਂ ਬਾਹਰ ਨਿਕਲੀ ਤਾਂ ਖੁਸ਼ਹਾਲ ਸਿੰਘ, ਲੇਖ ਸਿੰਘ, ਮਹਿੰਦਰ ਸਿੰਘ ਅਤੇ ਜੰਗੀਰ ਸਿੰਘ ਉਸ ਨੂੰ ਖਿੱਚ ਕੇ ਆਪਣੇ ਘਰ ਲੈ ਗਏ, ਜਿਥੇ ਚਾਰਾਂ ਨੇ ਉਸ ਨਾਲ ਗੈਂਗਰੇਪ ਕੀਤਾ।
ਇਹ ਵੀ ਪੜ੍ਹੋਂ : ਹਵਸ ਦੇ ਅੰਨ੍ਹਿਆਂ ਨੇ ਬੁੱਢੀ ਜਨਾਨੀ ਨੂੰ ਵੀ ਨਹੀਂ ਬਖਸ਼ਿਆ, ਕੀਤਾ ਸਮੂਹਿਕ ਜਬਰ-ਜਨਾਹ
ਇਸੇ ਤਰ੍ਹਾਂ ਸਦਰ ਥਾਣੇ ਅਧੀਨ ਆਉਂਦੇ ਪਿੰਡ ਗੋਹੀਰ ਵਿਖੇ ਇਕ 60 ਸਾਲਾ ਬਜ਼ੁਰਗ ਵੱਲੋਂ ਕੁੜੀ ਨੂੰ ਕੰਮ ਕਰਨ ਦੇ ਬਹਾਨੇ ਘਰ ਬੁਲਾ ਕੇ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ । ਸਦਰ ਥਾਣਾ ਮੁਖੀ ਵਿਨੋਦ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੀੜਤ ਲੜਕੀ ਨੇ ਸ਼ਿਕਾਇਤ 'ਚ ਦੱਸਿਆ ਕਿ ਉਹ ਪੰਜਵੀਂ ਜਮਾਤ ਤੱਕ ਪੜ੍ਹੀ ਹੋਈ ਹੈ ਅਤੇ ਘਰੇਲੂ ਕੰਮਕਾਜ ਕਰਦੀ ਹੈ। ਉਹ ਤਿੰਨ ਭੈਣਾਂ ਅਤੇ ਇਕ ਭਰਾ ਹਨ। 2 ਭੈਣਾਂ ਵਿਆਹੁਤਾ ਹਨ। ਉਸ ਦੀ ਮਾਤਾ ਦੀ ਕਰੀਬ 6 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਹ ਘਰ 'ਚ ਆਪਣੇ ਪਿਤਾ, ਛੋਟੇ ਭਰਾ ਅਤੇ ਵਿਆਹੁਤਾ ਭੈਣ ਨਾਲ ਰਹਿੰਦੀ ਹੈ। ਪੀੜਤਾ ਨੇ ਦੱਸਿਆ ਕਿ ਉਹ ਸਫ਼ਾਈ ਦਾ ਕੰਮ ਕਰ ਕੇ ਵਾਪਸ ਘਰ ਆ ਰਹੀ ਸੀ।ਰਸਤੇ ਵਿਚ ਮੁਲਜ਼ਮ ਕੁਲਬੀਰ ਸਿੰਘ ਉਰਫ ਬਿੱਲਾ (60) ਪੁੱਤਰ ਮੰਗਲ ਸਿੰਘ ਵਾਸੀ ਪਿੰਡ ਗੋਹੀਰ ਨੇ ਉਸ ਨੂੰ ਆਵਾਜ਼ ਮਾਰ ਕੇ ਕਿਹਾ ਕਿ ਉਸ ਦੇ ਘਰ ਰਸੋਈ ਦੀ ਸਫ਼ਾਈ ਦਾ ਕੰਮ ਕਰ ਜਾਵੇ। ਉਸ ਦੇ ਕਹਿਣ 'ਤੇ ਉਹ ਉਸ ਦੇ ਘਰ ਕੰਮ ਕਰਨ ਲਈ ਚਲੀ ਗਈ। ਪੀੜਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਕੁਲਬੀਰ ਸਿੰਘ ਨੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਉਸ ਨੇ ਸਾਰੀ ਗੱਲ ਆਪਣੇ ਪਿਤਾ ਅਤੇ ਭੈਣ ਨੂੰ ਦੱਸੀ ਅਤੇ ਇਸ ਬਾਰੇ ਪੁਲਸ ਕੋਲ ਸ਼ਿਕਾਇਤ ਕੀਤੀ ਗਈ। ਸਦਰ ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਕੁਲਵੀਰ ਸਿੰਘ ਉਰਫ਼ ਬਿੱਲਾ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376 ਅਧੀਨ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋਂ : ਨੌਜਵਾਨ ਵਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼