ਫਾਜ਼ਿਲਕਾ ਜ਼ਿਲ੍ਹੇ ’ਚ 135 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ

Thursday, Sep 24, 2020 - 01:10 AM (IST)

ਫਾਜ਼ਿਲਕਾ ਜ਼ਿਲ੍ਹੇ ’ਚ 135 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ

ਫਿਰੋਜ਼ਪੁਰ/ਫਾਜ਼ਿਲਕਾ, (ਲੀਲਾਧਰ, ਨਾਗਪਾਲ,ਮਲਹੋਤਰਾ, ਕੁਮਾਰ, ਪਰਮਜੀਤ ਕੌਰ, ਭੁੱਲਰ)– ਜ਼ਿਲ੍ਹਾ ਫਾਜ਼ਿਲਕਾ ’ਚ ਕੋਰੋਨਾ ਕਾਲ ਸ਼ੁਰੂ ਹੋਣ ਮਗਰੋਂ ਅੱਜ ਪਹਿਲੀ ਵਾਰ ਇਕ ਦਿਨ ’ਚ 135 ਲੋਕ ਕੋਰੋਨਾ ਪਾਜ਼ੇਟਿਵ ਕੇਸ ਆਏ ਹਨ। ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਨੇ ਫੇਸਬੁੱਕ ਲਾਈਵ ਪ੍ਰੋਗਰਾਮ ’ਚ ਜ਼ਿਲਾ ਵਾਸੀਆਂ ਨਾਲ ਰੂ-ਬ-ਰੂ ਹੁੰਦਿਆਂ ਦੱਸਿਆ ਕਿ ਫਾਜ਼ਿਲਕਾ ਜ਼ਿਲੇ ’ਚ ਹੁਣ ਤੱਕ ਕੁੱਲ 1395 ਲੋਕ ਤੰਦਰੁਸਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਅੰਦਰ ਅੱਜ 20 ਜਣਿਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਹੁਣ ਤੱਕ 2147 ਕੇਸ ਪਾਜ਼ੇਟਿਵ ਆਏ ਸਨ, ਜਿਸ ’ਚੋਂ ਫਾਜ਼ਿਲਕਾ ਜ਼ਿਲੇ ਨਾਲ ਸਬੰਧਤ 2046 ਕੇਸ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ 621 ਹੋ ਗਈ ਹੈ ਅਤੇ 30 ਜਣਿਆਂ ਦੀ ਮੌਤ ਹੋ ਗਈ ਹੈ।

ਫਿਰੋਜ਼ਪੁਰ ਜ਼ਿਲ੍ਹੇ 'ਚ ਕੋਰੋਨਾ ਮ੍ਰਿਤਕਾਂ ਦਾ ਅੰਕਡ਼ਾ 91 ਤੱਕ ਪੁੱਜਾ
ਬੁੱਧਵਾਰ ਨੂੰ ਆਈ ਕੋਰੋਨਾ ਟੈਸਟ ਰਿਪੋਰਟ ਅਨੁਸਾਰ ਜ਼ਿਲੇ ਦੇ 53 ਹੋਰ ਲੋਕਾਂ ਦੇ ਇਸ ਰੋਗ ਨਾਲ ਪੀਡ਼ਤ ਹੋਣ ਦਾ ਖੁਲਾਸਾ ਹੋਇਆ ਹੈ। ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਦੱਸਿਆ ਕਿ ਦੋ ਹੋਰ ਲੋਕਾਂ ਦੀ ਇਸ ਬੀਮਾਰੀ ਕਾਰਣ ਮੌਤ ਹੋ ਗਈ ਹੈ। ਨਵੇਂ ਪਾਜ਼ੇਟਿਵ ਪਾਏ ਗਏ ਸਾਰੇ ਰੋਗੀਆਂ ਨੂੰ ਆਈਸੋਲੇਸ਼ਨ ’ਚ ਰੱਖਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਐਕਟਿਵ ਕੇਸ 797

ਸਿਵਲ ਸਰਜਨ ਅਨੁਸਾਰ ਜ਼ਿਲੇ ’ਚ ਹੁਣ ਤੱਕ ਕੁੱਲ 3490 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 2602 ਰੋਗੀ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ, ਜਦਕਿ ਬੁੱਧਵਾਰ ਹੋਈਆਂ ਦੋ ਮੌਤਾਂ ਸਮੇਤ ਜ਼ਿਲੇ ਦੇ 91 ਲੋਕਾਂ ਦੀ ਇਸ ਬੀਮਾਰੀ ਕਾਰਣ ਮੌਤ ਹੋ ਗਈ ਹੈ। ਐਕਟਿਵ ਰੋਗੀਆਂ ਦੀ ਗਿਣਤੀ 797 ਹੈ।

ਪ੍ਰਸ਼ਾਸਨ ਨੇ ਕਰਵਾਏ ਅੰਤਿਮ ਸੰਸਕਾਰ

ਪ੍ਰਸ਼ਾਸਨਕ ਅਧਿਕਾਰੀਆਂ ਅਨੁਸਾਰ ਫਿਰੋਜ਼ਪੁਰ ਛਾਉਣੀ ਦੇ 40 ਸਾਲ ਦੇ ਵਿਅਕਤੀ ਤੇ ਮੱਖੂ ਦੇ 31 ਸਾਲ ਦੇ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ। ਡੀ. ਸੀ. ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਜ਼ਿਲੇ ਦੇ ਦੋਵਾਂ ਕੋਰੋਨਾ ਮ੍ਰਿਤਕਾਂ ਦੇ ਅੰਤਿਏਮ ਸੰਸਕਾਰ ਪ੍ਰਸ਼ਾਸਨ ਵਲੋਂ ਗਠਿਤ ਟੀਮਾਂ ਵਲੋਂ ਕਰਵਾਏ ਗਏ ਹਨ।


author

Bharat Thapa

Content Editor

Related News