ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਫਾਜ਼ਿਲਕਾ ''ਚ ਜਸ਼ਨ ਦਾ ਮਾਹੌਲ, ਵਰਕਰਾਂ ਨੇ ਪਾਏ ਭੰਗੜੇ ਤੇ ਵੰਡੇ ਲੱਡੂ

Tuesday, Nov 24, 2026 - 06:06 PM (IST)

ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਤੋਂ ਬਾਅਦ ਫਾਜ਼ਿਲਕਾ ''ਚ ਜਸ਼ਨ ਦਾ ਮਾਹੌਲ, ਵਰਕਰਾਂ ਨੇ ਪਾਏ ਭੰਗੜੇ ਤੇ ਵੰਡੇ ਲੱਡੂ

ਫਾਜ਼ਿਲਕਾ (ਕ੍ਰਿਸ਼ਨ): ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਮੁੜ ਹੋਏ ਗਠਜੋੜ ਦੇ ਰਸਮੀ ਐਲਾਨ ਤੋਂ ਬਾਅਦ ਫਾਜ਼ਿਲਕਾ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਗੱਠਜੋੜ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਅਤੇ ਭਾਜਪਾ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ।

ਇਸ ਮੌਕੇ ਦੋਵਾਂ ਪਾਰਟੀਆਂ ਦੇ ਵਰਕਰਾਂ ਵੱਲੋਂ ਢੋਲ ਦੀ ਥਾਪ 'ਤੇ ਭੰਗੜੇ ਪਾਏ ਗਏ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਉਂਦਿਆਂ ਆਮ ਲੋਕਾਂ ਵਿਚ ਲੱਡੂ ਵੰਡੇ ਗਏ। ਵਰਕਰਾਂ ਨੇ ਦੋਵਾਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਦੇ ਇਸ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ।

ਜਸ਼ਨ ਮਨਾ ਰਹੇ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਕਰੀਬ ਛੇ ਸਾਲਾਂ ਬਾਅਦ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਇਕੱਠੇ ਹੋਣਾ ਪੰਜਾਬ ਦੇ ਹਿੱਤ ਵਿਚ ਇਕ ਇਤਿਹਾਸਕ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸੂਬੇ ਦੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗਠਜੋੜ ਸ਼ਾਨਦਾਰ ਜਿੱਤ ਦਰਜ ਕਰੇਗਾ।

ਜ਼ਿਕਰਯੋਗ ਹੈ ਕਿ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਅਕਾਲੀ-ਭਾਜਪਾ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸੂਬੇ ਭਰ ਵਿੱਚ ਦੋਵਾਂ ਪਾਰਟੀਆਂ ਦੇ ਕੇਡਰ ਵਿਚ ਨਵਾਂ ਜੋਸ਼ ਭਰ ਗਿਆ ਹੈ।


author

Anmol Tagra

Content Editor

Related News