ਕਾਂਗਰਸੀ ਲੀਡਰਾਂ ਦੀ ਆਪਸੀ ਖਿੱਚੋਤਾਣੀ ਦਾ ਸ਼ਿਕਾਰ ਹੋ ਰਹੇ ਹਨ ਫਾਜ਼ਿਲਕਾ ਦੇ ਕਿਸਾਨ

01/20/2020 12:32:25 PM

ਫਾਜ਼ਿਲਕਾ (ਸੁਨੀਲ ਨਾਗਪਾਲ) - ਫਾਜ਼ਿਲਕਾ ’ਚ ਚੱਲ ਰਹੀ ਕਾਂਗਰਸੀ ਲੀਡਰਾਂ ਦੀ ਆਪਸੀ ਖਿੱਚੋਤਾਣੀ ਦੇ ਕਾਰਨ ਅਨਾਜ ਮੰਡੀ ਦਾ ਅੰਨਦਾਤੇ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸੇ ਕਿਸਾਨ ਨੂੰ ਆਪਣੀ ਫਸਲ ਲਈ ਪੈਸਾ ਚਾਹੀਦਾ ਅਤੇ ਕਿਸੇ ਨੂੰ ਵਿਆਹ ਦੇ ਲਈ। ਜਾਣਕਾਰੀ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ ਕਿਸਾਨ ਆਪਣੀ 1121 ਝੋਨੇ ਦੀ ਫਸਲ ਨਾਲ ਮੰਡੀਆਂ ’ਚ ਰੁਲਣ ਲਈ ਮਜਬੂਰ ਹੋ ਰਹੇ ਹਨ ਪਰ ਕੋਈ ਵੀ ਵਪਾਰੀ ਉਨ੍ਹਾਂ ਦੀ ਫਸਲ ਚੁੱਕਣ ਨੂੰ ਤਿਆਰ ਨਹੀਂ। ਸਾਰੇ ਵਪਾਰੀ ਹੜਤਾਲ ’ਤੇ ਗਏ ਹੋਣ ਲਿਹਾਜ਼ਾ ਫਸਲ ਦੀ ਖਰੀਦ ਨਹੀਂ ਹੋ ਰਹੀ। 

ਦੂਜੇ ਪਾਸੇ ਟਰੱਕ ਯੂਨੀਅਨ ਦੇ ਪ੍ਰਧਾਨ 'ਤੇ ਦਰਜ ਕੀਤੇ ਪਰਚਿਆਂ ਨੂੰ ਲੈ ਕੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਤੇ ਜ਼ਿਲਾ ਕਾਂਗਰਸ ਪ੍ਰਧਾਨ 'ਚ ਅੰਦਰਖਾਤੇ ਲੜਾਈ-ਝਗੜਾ ਹੋ ਗਿਆ ਹੈ। ਦੋਵਾਂ ਧਿਰਾਂ ਦੀ ਆਪੋ-ਆਪਣੀ ਈਗੋ ’ਚ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ’ਚ ਕਿਸੇ ਤਰ੍ਹਾਂ ਦਾ ਕੋਈ ਰਾਜ਼ੀਨਾਮਾ ਨਹੀਂ ਹੋ ਸਕਿਆ। ਕਾਂਗਰਸੀ ਲੀਡਰਾਂ ਦੀ ਆਪਸੀ ਖਿੱਚੋਤਾਣੀ ਦਾ ਸਾਰਾ ਖਾਮਿਆਜ਼ਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਭੁਗਤਣਾ ਪੈ ਰਿਹਾ ਹੈ। ਉਧਰ ਰਾਈਸ ਮਿੱਲਰਾਂ ਦਾ ਕਹਿਣਾ ਹੈ ਕਿ ਟਰੱਕ ਯੂਨੀਅਨ ਵਲੋਂ ਸਾਡੇ ਟਰੱਕਾਂ ਵਾਲਿਆਂ ਨੂੰ ਧਮਕੀਆਂ ਦਿਤੀਆਂ ਗਈਆਂ ਹਨ, ਜਿਸਦੇ ਚੱਲਦਿਆਂ ਉਨ੍ਹਾਂ ਵਲੋਂ ਹੜਤਾਲ ਕੀਤੀ ਜਾ ਰਹੀ ਹੈ। ਇਸ ਸਾਰੇ ਮਾਮਲੇ ਦੇ ਸਬੰਧ ’ਚ ਜਦੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਜ਼ਿਲਾ ਪ੍ਰਧਾਨ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਜਲਦ ਹੀ ਇਸ ਸਾਰੇ ਮਸਲੇ ਨੂੰ ਹੱਲ ਕਰਨ ਦੀ ਗੱਲ ਕਹੀ। 


rajwinder kaur

Content Editor

Related News