ਫਾਜ਼ਿਲਕਾ: ਅਧਿਆਪਕਾਂ ਦੇ ਕੋਰੋਨਾ ਪਾਜ਼ੇਟਿਵ ਆਉਣ ''ਤੇ ਮਚੀ ਹਫੜਾ ਦਫੜੀ, 2 ਸਕੂਲ ਕੀਤੇ ਗਏ ਬੰਦ
Wednesday, Oct 28, 2020 - 06:04 PM (IST)
ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਜ਼ਿਲ੍ਹੇ ਦੇ ਦੋ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ। ਜਿਸ ਦੇ ਚੱਲਦਿਆਂ ਫਾਜ਼ਿਲਕਾ ਦੇ ਖੁਈਖੇੜਾ ਸਕੈਂਡਰੀ ਅਤੇ ਚੱਕ ਜਾਨੀਸਰ ਸਕੈਂਡਰੀ ਸਕੂਲ 'ਚ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ ਤੇ ਸਿਹਤ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:ਪਰਿਵਾਰ ਸਮੇਤ ਖ਼ੁਦਕੁਸ਼ੀ ਕਰਨ ਵਾਲੇ ਗਰਗ ਦਾ ਸੁਸਾਇਡ ਨੋਟ ਹੋਇਆ ਵਾਇਰਲ,ਸਾਹਮਣੇ ਆਏ ਹੈਰਾਨੀਜਨਕ ਤੱਥ
ਦੱਸ ਦੇਈਏ ਕਿ ਤਾਲਾਬੰਦੀ ਤੋਂ ਬਾਅਦ 19 ਅਕਤੂਬਰ ਨੂੰ ਪੰਜਾਬ ਵਿਚ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ ਅਤੇ ਕਰੀਬ 6 ਮਹੀਨਿਆਂ ਬਾਅਦ ਸਕੂਲ ਖੋਲ੍ਹੇ ਗਏ ਸੀ। ਸਕੂਲਾਂ 'ਚ ਕੋਰੋਨਾ ਤੋਂ ਬਚਣ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਫਿਲਹਾਲ ਫਾਜ਼ਿਲਕਾ ਦੇ ਦੋ ਸਰਕਾਰੀ ਸਕੂਲ ਮੁੜ ਤੋਂ ਬੰਦ ਕਰ ਦਿੱਤੇ ਗਏ ਹਨ। ਇਨ੍ਹਾਂ ਸਕੂਲਾਂ ਨੂੰ ਦੁਬਾਰਾ ਕਦੋਂ ਖੋਲ੍ਹਿਆ ਜਾਵੇਗਾ ਇਸ ਬਾਰੇ ਫ਼ੈਸਲਾ ਬਾਅਦ ਵਿਚ ਹੋਵੇਗਾ ਪਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਨ੍ਹਾਂ ਦੋ ਸਕੂਲਾਂ ਵਿਚ ਫ਼ਿਲਹਾਲ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਗੈਂਗਸਟਰਾਂ ਨਾਲ ਤਾਰਾਂ ਜੁੜਨ ਕਾਰਨ 'ਮਲੋਟ' ਮੁੜ ਸੁਰਖ਼ੀਆਂ 'ਚ, ਇਹ ਘਟਨਾਵਾਂ ਬਣੀਆਂ ਚਰਚਾ ਦਾ ਵਿਸ਼ਾ