ਲੈਪਟਾਪ, ਕੰਪਿਊਟਰ, ਬਸ ਤੇ ਹੋਰ ਸਹੂਲਤਾਂ ਤੋਂ ਅੱਜ ਵੀ ਵਾਂਝਾ ਹੈ ਫਾਜ਼ਿਲਕਾ ਦਾ ਇਹ ਪਿੰਡ

03/20/2019 5:57:17 PM

ਫਾਜ਼ਿਲਕਾ - ਇਕ ਪਾਸੇ ਜਿੱਥੇ ਭਾਰਤ ਸਰਕਾਰ ਵਲੋਂ ਦੇਸ਼ ਨੂੰ ਡਿਜ਼ੀਟਲ ਬਣਾਉਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਪੰਜਾਬ ਦੇ ਕੁਝ ਪਿੰਡ ਅਜਿਹੇ ਵੀ ਹਨ, ਜਿੱਥੇ ਲੋਕ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਕੋਹਾਂ ਦੂਰ ਹਨ। ਇਥੋਂ ਤਕ ਕਿ ਅੱਜ ਦੇ ਆਧੁਨਿਕ ਯੁੱਗ 'ਚ ਲੈਪਟਾਪ ਅਤੇ ਕੰਪਿਊਟਰ ਵਰਗੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ। ਫਾਜ਼ਿਲਕਾ ਦਾ ਪਿੰਡ ਚੂੜੀਵਾਲਾ ਚਿਛਤੀ ਪਿੰਡ ਉਨ੍ਹਾਂ 'ਚੋਂ ਇਕ ਹੈ ਜਿਸ ਦੇ ਸਰਕਾਰੀ ਸਕੂਲ 'ਚ ਪੜ੍ਹਨ ਵਾਲੇ ਬੱਚਿਆਂ ਨੂੰ ਇਨ੍ਹਾਂ ਬੁਨਿਆਦੀ ਸਹੂਲਤਾਂ ਦੇ ਬਾਰੇ ਕੁਝ ਪਤਾ ਹੀ ਨਹੀਂ। 'ਜਗ ਬਾਣੀ' ਦੇ ਪ੍ਰੋਗਰਾਮ 'ਜਨਤਾ ਦੀ ਸੱਥ' 'ਚ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਸਾਹਮਣੇ ਉਥੋਂ ਦੇ ਲੋਕਾਂ ਨੇ ਕਿਹਾ ਕਿ ਸਰਹੱਦੀ ਪਿੰਡ ਹੋਣ ਕਾਰਨ ਲੋਕ ਜ਼ਿੰਦਗੀ ਜਿਊਣ ਦੀਆਂ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ। ਇਥੋਂ ਤਕ ਕਿ ਪੀਣ ਵਾਲਾ ਪਾਣੀ ਲੈਣ ਲਈ ਵੀ ਦੋ ਕਿਲੋਮੀਟਰ ਦੂਰ ਜਾਣਾ ਪੈਂਦਾ ਹੈ। ਆਉਣ ਜਾਣ ਲਈ ਬੱਸ ਵੀ ਪਿੰਡ ਨਹੀਂ ਆਉਂਦੀ। 

ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਇਸ ਪਿੰਡ ਦੇ ਬੱਚਿਆਂ ਨੂੰ ਸਿੱਖਿਆ ਦੇਣ ਦਾ ਮੁੱਦਾ ਉਨ੍ਹਾਂ ਵਲੋਂ ਵਿਧਾਨ ਸਭਾ 'ਚ ਪੇਸ਼ ਕੀਤਾ ਗਿਆ ਸੀ। ਇਸ ਸਬੰਧ 'ਚ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਨਾਲ ਵੀ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਸਕੂਲ ਦੇ ਅਧਿਆਪਕਾਂ ਦੀ ਘਾਟ ਪੂਰੀ ਕਰਨ ਦੀ ਗੱਲ ਕਹੀ। ਉਨ੍ਹਾਂ ਨੇ ਸਰਕਾਰ ਦੇ ਅੱਗੇ ਕੁੜੀਆਂ ਦਾ ਕਾਲਜ ਬਣਾਉਣ ਦੀ, ਨਵੋਦਿਆ ਸਕੂਲ ਬਣਾਉਣ ਦੀ ਮੰਗ ਕੀਤੀ ਹੈ, ਕਿਉਂਕਿ ਪਿੰਡ ਦੇ ਲੋਕ ਕੁੜੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਪਿੰਡ ਤੋਂ ਬਾਹਰ ਨਹੀਂ ਭੇਜਦੇ। ਦਵਿੰਦਰ ਘੁਬਾਇਆ ਨੇ ਕਿਹਾ ਕਿ ਸਰਹੱਦੀ ਇਲਾਕਿਆਂ 'ਚ ਰਹਿਣ ਵਾਲੇ ਲੋਕ ਬਹੁਤ ਗਰੀਬ ਹੁੰਦੇ ਹਨ, ਜੋ ਆਪਣੇ ਬੱਚਿਆਂ ਨੂੰ ਵੱਡੇ ਸਕੂਲਾਂ 'ਚ ਨਹੀਂ ਪੜ੍ਹਾ ਸਕਦੇ। ਗਰੀਬ ਹੋਣ ਕਾਰਨ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਹੀ ਪੜ੍ਹਾਉਂਦੇ ਹਨ। ਅੱਜ ਕੱਲ ਬੱਚਿਆਂ ਨੂੰ ਸਿੱਖਿਆ ਦੀ ਬਹੁਤ ਲੋੜ ਹੈ। ਦਵਿੰਦਰ ਘਬਾਇਆ ਨੇ ਕਿਹਾ ਕਿ ਇਸ ਪਿੰਡ ਦੀ ਤੱਰਕੀ ਤਾਂਹੀ ਹੋਵੇਗੀ ਜੇਕਰ ਇਸ ਪਿੰਡ ਦੇ ਬੱਚੇ ਪੜ੍ਹੇ ਲਿਖੇ ਹੋਣਗੇ। ਉਨ੍ਹਾਂ ਨੇ ਪਿੰਡ ਦੇ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖਿਆ ਗ੍ਰਹਿਣ ਕਰਵਾਉਣ।


rajwinder kaur

Content Editor

Related News