ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਨੇ ਫਾਜ਼ਿਲਕਾ ''ਚ ਲਹਿਰਾਇਆ ਤਿਰੰਗਾ

Friday, Aug 15, 2025 - 10:35 AM (IST)

ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਨੇ ਫਾਜ਼ਿਲਕਾ ''ਚ ਲਹਿਰਾਇਆ ਤਿਰੰਗਾ

ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਚ ਅੱਜ 79ਵਾਂ ਅਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕਿਸ਼ਨ ਰੋਰੀ ਵੱਲੋਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਸ ਤੇ ਹੋਰ ਫ਼ੋਰਸ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। ਵੱਖ-ਵੱਖ ਪ੍ਰਦਰਸ਼ਨੀਆਂ ਰਾਹੀਂ ਸਮਾਜ ਵਿਚ ਫ਼ੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਦੇਸ਼ 'ਤੇ ਮਰ ਮਿਟਣ ਵਾਲਿਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!

ਆਪਣੇ ਸੰਬੋਧਨ ਵਿਚ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਨੇ ਕਿਹਾ ਕਿ ਅੱਜ ਦੇਸ਼ 'ਤੇ ਮਰ ਮਿਟਣ ਵਾਲਿਆਂ ਦੀ ਸ਼ਹਾਦਤ ਕਾਰਨ ਹੀ ਇਹ ਦਿਹਾੜਾ ਮਨਾ ਰਹੇ ਹਾਂ। ਸਾਨੂੰ ਉਨ੍ਹਾਂ ਦੇ ਦੱਸੇ ਰਾਹ 'ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਵੀ ਦੱਸਿਆ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਬਲੁਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ, SSP ਫਾਜ਼ਿਲਕਾ ਗੁਰਮੀਤ ਸਿੰਘ ਸਮੇਤ ਇਲਾਕੇ ਦੇ ਤਮਾਮ ਪ੍ਰਸ਼ਾਸਨਿਕ ਤੇ ਰਾਜਨੀਤਕ ਅਮਲਾ ਹਾਜ਼ਰ ਰਿਹਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News