ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਾ ਸਹਾਇਕ ਲਾਈਨਮੈਨ ਮੁਅੱਤਲ

10/16/2019 2:56:49 PM

ਫਾਜ਼ਿਲਕਾ (ਨਾਗਪਾਲ, ਲੀਲਾਧਰ) : ਜਲਾਲਾਬਾਦ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ 'ਚ ਬਿਜਲੀ ਬੋਰਡ ਦੇ ਸਹਾਇਕ ਲਾਈਨਮੈਨ ਨੂੰ ਮੁਅੱਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਉਪ ਮੰਡਲ ਘੁਬਾਇਆ ਅਧੀਨ ਵੰਡ ਮੰਡਲ ਜਲਾਲਾਬਾਦ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਗੁਰਦੇਵ ਸਿੰਘ ਨੂੰ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ (ਸਜਾ ਅਤੇ ਅਪੀਲ) ਰੈਗੂਲੇਸ਼ਨ 1971 ਦੇ ਰੈਗੂਲੇਸ਼ਨ-4 (1) ਅਧੀਨ ਤਤਕਲ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮੁਅੱਤਲੀ ਦੌਰਾਨ ਕਰਮਚਾਰੀ ਦਾ ਹੈਡ ਕੁਆਟਰ ਉਪ ਮੰਡਲ ਸ਼ਹਿਰੀ ਗੁਰੂਹਰਹਾਏ ਦੇ ਦਫ਼ਤਰ ਵਿਖੇ ਫਿਕਸ ਕੀਤਾ ਜਾਂਦਾ ਹੈ, ਜਿੱਥੇ ਕਿ ਉਹ ਮੁਅੱਤਲੀ ਦੌਰਾਨ ਮਿਲਣਯੋਗ ਗੁਜ਼ਾਰਾ ਭੱਤਾ ਅਤੇ ਪੱਤਰ ਵਿਵਹਾਰ ਵਸੂਲ ਕਰੇਗਾ।

ਜ਼ਿਲਾ ਚੋਣ ਅਫ਼ਸਰ ਸ੍ਰੀ ਛੱਤਵਾਲ ਨੇ ਦੱਸਿਆ ਕਿ ਜ਼ਿਮਨੀ ਚੋਣ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਬਣਦੀ ਵਿਭਾਗੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


rajwinder kaur

Content Editor

Related News