ਫਾਜ਼ਿਲਕਾ ਵਾਸੀਆਂ ਨੂੰ ਇਨ੍ਹਾਂ ਕੰਮਾਂ ਤੋਂ ਸਖ਼ਤ ਮਨਾਹੀ, ਧਿਆਨ ਨਾਲ ਪੜ੍ਹ ਲਓ ਖ਼ਬਰ
Saturday, Jan 04, 2025 - 02:51 PM (IST)
ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫਾਜ਼ਿਲਕਾ ’ਚ ਚੱਲ ਰਹੇ ਮੈਰਿਜ ਪੈਲਸਾਂ ’ਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਜ਼ਿਲ੍ਹੇ ’ਚ ਚੱਲ ਰਹੇ ਮੈਰਿਜ ਪੈਲਸਾਂ ’ਚ ਹੋਣ ਵਾਲੇ ਸਮਾਰੋਹ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ’ਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਉਣੀ ਜ਼ਰੂਰੀ ਹੈ।
ਇਹ ਵੀ ਪੜ੍ਹੋ : ਵੱਡਾ ਅਫ਼ਸਰ ਬਣਨ ਦੇ ਸੁਫ਼ਨੇ ਦੇਖਣ ਵਾਲੇ ਪੰਜਾਬੀ ਖਿੱਚ ਲੈਣ ਤਿਆਰੀ, ਆ ਗਈ ਨੋਟੀਫਿਕੇਸ਼ਨ
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹੱਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਈ ਹੈ। ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ, ਜੋ ਮਜ਼ਬੂਤ ਨਾ ਗਲਣਯੋਗ, ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ਉਂਗਲਾਂ ਕੱਟ ਜਾਂਦੀਆਂ ਹਨ। ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ’ਚ ਆ ਰਹੇ ਸਾਈਕਲ ਚਾਲਕਾਂ ਦੇ ਗਲੇ, ਕੰਨ ਕਟੇ ਜਾਣ ਅਤੇ ਉੱਡਦੇ ਪੰਛੀਆਂ ਦੇ ਖੰਭਾਂ ਵਿਚ ਫਸ ਜਾਣ ਕਾਰਨ ਉਨ੍ਹਾਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬੀਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਹੋਸ਼ ਉਡਾ ਦੇਵੇਗੀ ਇਹ ਡਰਾਉਣੀ ਰਿਪੋਰਟ
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ’ਚ ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚ ਬਣਾ ਚੁੱਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋ ਕਰਕੇ ਜੇਲ੍ਹਾਂ ’ਚ ਬੰਦ ਖ਼ਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ’ਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਨਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇ ਹੁਕਮ 28 ਫਰਵਰੀ 2025 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8