ਫਾਜ਼ਿਲਕਾ ਸੀਟ ''ਤੇ ''ਆਪ'' ਉਮੀਦਵਾਰ ਨਰਿੰਦਰ ਪਾਲ ਸਿੰਘ ਜੇਤੂ ਕਰਾਰ, ਭਾਜਪਾ ਦੇ ਸੁਰਜੀਤ ਜਿਆਣੀ ਹਾਰੇ

Thursday, Mar 10, 2022 - 05:21 PM (IST)

ਫਾਜ਼ਿਲਕਾ : ਵਿਧਾਨ ਸਭਾ ਹਲਕਾ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਨਰਿੰਦਰ ਪਾਲ ਸਿੰਘ ਸਵਣਾ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਨਰਿੰਦਰ ਪਾਲ ਸਿੰਘ ਨੂੰ ਕੁੱਲ 60884 ਵੋਟਾਂ ਪਈਆਂ, ਜਦੋਂ ਕਿ ਭਾਰਤੀ ਜਨਤਾ ਪਾਰਟੀ ਦੇ ਸੁਰਜੀਤ ਕੁਮਾਰ ਜਿਆਣੀ 32781 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ।

ਇਹ ਵੀ ਪੜ੍ਹੋ : ਪੰਜਾਬ ਚੋਣ ਨਤੀਜੇ : ਧੂਰੀ ਤੋਂ ਭਗਵੰਤ ਮਾਨ ਵੱਡੇ ਮਾਰਜਨ ਨਾਲ ਜੇਤੂ, ਸਮਰਥਕਾਂ ਵੱਲੋਂ ਪਾਏ ਜਾ ਰਹੇ ਭੰਗੜੇ

ਕਾਂਗਰਸ ਦੇ ਦਵਿੰਦਰ ਸਿੰਘ ਘੁਬਾਇਆ ਨੇ 27235 ਵੋਟਾਂ ਹਾਸਲ ਕਰਦੇ ਹੋਏ ਤੀਜਾ ਨੰਬਰ ਲਿਆ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੰਸ ਰਾਜ ਜੋਸਨ 13192 ਵੋਟਾਂ ਨਾਲ ਚੌਥੇ ਨੰਬਰ 'ਤੇ ਰਹੇ।
ਇਹ ਵੀ ਪੜ੍ਹੋ : 25 ਸਾਲਾਂ ਤੋਂ ਲੰਬੀ 'ਚ ਜਿੱਤਦੇ ਆ ਰਹੇ 'ਪ੍ਰਕਾਸ਼ ਸਿੰਘ ਬਾਦਲ' ਬੁਰੀ ਤਰ੍ਹਾਂ ਹਾਰੇ, 'ਆਪ' ਦੇ ਗੁਰਮੀਤ ਖੁੱਡੀਆਂ ਜੇਤੂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News