ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਫਾਜ਼ਿਲਕਾ ਦੇ SSP, ਜਥੇਦਾਰ ਅੱਗੇ ਰੱਖਿਆ ਪੱਖ
Thursday, Feb 12, 2026 - 05:48 PM (IST)
ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਫਾਜ਼ਿਲਕਾ ਦੇ ਐੱਸਐੱਸਪੀ ਗੁਰਮੀਤ ਸਿੰਘ ਨੇ ਮੁਲਾਕਾਤ ਕਰ ਕੇ ਆਪਣਾ ਪੱਖ ਰੱਖਿਆ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਕੁਝ ਪੁਲਸ ਮੁਲਾਜ਼ਮ ਸਿਵਲ ਵਰਦੀ 'ਚ ਦੋ ਵਿਅਕਤੀਆਂ ਨੂੰ ਹਿਰਾਸਤ 'ਚ ਲੈਣ ਪਹੁੰਚੇ ਸਨ। ਇਸ ਘਟਨਾ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੜੀ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਇਸ ਘਟਨਾ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਅਤੇ ਪ੍ਰਬੰਧਕੀ ਜ਼ਿੰਮੇਵਾਰੀ ਐੱਸ. ਜੀ. ਪੀ. ਸੀ. ਦੀ ਟਾਸਕ ਫੋਰਸ ਕੋਲ ਹੈ ਅਤੇ ਇਸ ਤਰ੍ਹਾਂ ਦੀ ਕਾਰਵਾਈ ਮਰਿਆਦਾਵਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਘਟਨਾ ਦੁਬਾਰਾ ਨਾ ਹੋਵੇ, ਇਸ ਲਈ ਪੁਲਸ ਵਿਭਾਗ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਅੱਜ ਫਾਜ਼ਿਲਕਾ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਸਾਹਿਬ ਪਹੁੰਚੇ।
ਇਹ ਵੀ ਪੜ੍ਹੋ- ਇੱਕ ਹੋਰ ਧੀ ਭਗਵੰਤ ਮਾਨ ਦੇ ਨਾਕਾਮ ਸ਼ਾਸਨ ਦੀ ਭੇਟ ਚੜ੍ਹੀ : ਹਰਸਿਮਰਤ ਬਾਦਲ
ਐੱਸਐੱਸਪੀ ਨੇ ਰੱਖਿਆ ਪੱਖ
ਮੁਲਾਕਾਤ ਦੌਰਾਨ ਜਥੇਦਾਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਭ ਨੂੰ ਸਾਂਝਾ ਉਪਦੇਸ਼ ਦਿੰਦਾ ਹੈ ਅਤੇ ਇੱਥੇ ਹਰ ਕੋਈ ਸ਼ਰਧਾ ਭਾਵਨਾ ਨਾਲ ਆਉਂਦਾ ਹੈ। ਪਵਿੱਤਰ ਸਥਾਨ ‘ਤੇ ਕੋਈ ਵੀ ਅਜਿਹੀ ਗਤੀਵਿਧੀ ਨਹੀਂ ਹੋਣੀ ਚਾਹੀਦੀ ਜਿਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਨੇ ਆਪਣਾ ਪੱਖ ਰੱਖਿਆ ਹੈ ਅਤੇ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਵੀ ਸਪੱਸ਼ਟੀਕਰਨ ਭੇਜਣ ਲਈ ਕਿਹਾ ਗਿਆ ਹੈ। ਜਥੇਦਾਰ ਮੁਤਾਬਕ ਪੁਲਸ ਅਧਿਕਾਰੀ ਨੇ ਵੀ ਮਹਿਸੂਸ ਕੀਤਾ ਕਿ ਜਿਸ ਤਰੀਕੇ ਨਾਲ ਪੁਲਸ ਕਰਮੀ ਅੰਦਰ ਦਾਖਲ ਹੋਏ, ਉਹ ਢੰਗ ਉਚਿਤ ਨਹੀਂ ਸੀ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ 'ਚ ਅਜਿਹੀ ਗਲਤੀ ਨਹੀਂ ਦੁਹਰਾਈ ਜਾਵੇਗੀ। ਜਥੇਦਾਰ ਨੇ ਅੰਤ 'ਚ ਕਿਹਾ ਕਿ ਅਸੀਂ ਗੁਰੂ ਘਰ ਦੀ ਮਰਿਆਦਾ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਇੱਥੇ ਕੋਈ ਵੀ ਅਜਿਹੀ ਘਟਨਾ ਨਹੀਂ ਹੋਣੀ ਚਾਹੀਦੀ ਜੋ ਧਾਰਮਿਕ ਮਰਿਆਦਾ ਦੇ ਖ਼ਿਲਾਫ਼ ਹੋਵੇ।
ਇਹ ਵੀ ਪੜ੍ਹੋ- ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
