ਚੋਰ ਦਾ ਕੁੱਟਾਪਾ ਚਾੜ੍ਹ ਬੁਰਾ ਫਸਿਆ ਪਰਿਵਾਰ, ਵੀਡੀਓ ਦੇਖ ਪੁਲਸ ਨੇ ਲਿਆ ਐਕਸ਼ਨ (ਵੀਡੀਓ)

Tuesday, Oct 15, 2019 - 01:06 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) - ਫਾਜ਼ਿਲਕਾ ਦੇ ਪਿੰਡ ਸੀਤੋ ਗੁੰਨੋ 'ਚ ਨੌਜਵਾਨ ਨੂੰ ਖੰਬੇ ਨਾਲ ਬੰਨ ਉਸ ਦੀ ਬੇਰਹਿਮੀ ਨਾਲ ਕੁੱਟ-ਮਾਰ ਕਰਨ ਵਾਲਿਆਂ ਦੇ ਖਿਲਾਫ ਪੁਲਸ ਨੇ ਪਰਚਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਸੰਦੀਪ ਸਿੰਘ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਕਿਸੇ ਨਾਗਰਿਕ ਨੂੰ ਕਾਨੂੰਨ ਆਪਣੇ ਹੱਥ 'ਚ ਲੈਣ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਜੇਕਰ ਬੂਟਾ ਸਿੰਘ ਨੇ ਚੋਰੀ ਕੀਤੀ ਸੀ ਤਾਂ ਉਸ ਨੂੰ ਬੰਨ੍ਹ ਕੇ ਕੁੱਟਣ ਦੀ ਥਾਂ ਪੁਲਸ ਹਵਾਲੇ ਕਰ ਦੇਣਾ ਚਾਹੀਦਾ ਸੀ ਪਰ ਕੁਝ ਲੋਕਾਂ ਨੇ ਕਾਨੂੰਨ ਨੂੰ ਛਿੱਕੇ ਟੰਗ ਕੇ ਉਸ ਦੀ ਕੁੱਟਮਾਰ ਕੀਤੀ। ਦੱਸ ਦੇਈਏ ਕਿ ਪੁਲਸ ਨੇ ਨੌਜਵਾਨ ਬੂਟਾ ਸਿੰਘ 'ਤੇ ਵੀ ਚੋਰੀ ਦਾ ਪਰਚਾ ਦਰਜ ਕੀਤਾ ਹੈ।

ਦੱਸ ਦੇਈਏ ਕਿ ਬੀਤੇ ਦਿਨ ਬੂਟਾ ਸਿੰਘ ਨਾਂ ਦੇ ਨੌਜਵਾਨ ਨੂੰ ਇਕ ਘਰ 'ਚੋਂ ਕਣਕ ਦਾ ਗੱਟਾ ਚੋਰੀ ਕਰਦਿਆਂ ਮਾਲਕ ਨੇ ਰੰਗੇ ਹੱਥੀ ਕਾਬੂ ਕਰ ਲਿਆ ਸੀ, ਜਿਸ ਤੋਂ ਬਾਅਦ ਪਰਿਵਾਰ ਦੇ ਕੁਝ ਮੈਂਬਰਾਂ ਨੇ ਉਸ ਦੇ ਬੁਰਾ ਹਾਲ ਕਰ ਦਿੱਤਾ। ਕੁੱਟਮਾਰ ਕਰਦਿਆਂ ਦੀ ਵੀਡੀਓ ਬਣਾ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਸੀ।


author

rajwinder kaur

Content Editor

Related News