ਫਾਜ਼ਿਲਕਾ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ ਨੌਜਵਾਨ

Thursday, Oct 29, 2020 - 04:53 PM (IST)

ਫਾਜ਼ਿਲਕਾ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ ਨੌਜਵਾਨ

ਜਲਾਲਾਬਾਦ (ਸੇਤੀਆ, ਸੰਧੂ) : ਫਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਲਾਧੂਕਾ ਦੇ ਨੇੜੇ ਪਿੰਡ ਸੋਦਾਕੇ ਵਿਖੇ ਅਣਪਛਾਤੇ ਲੋਕਾਂ ਵਲੋਂ ਇਕ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲ਼ੀਆਂ ਲੱਗਣ ਕਾਰਨ ਨੌਜਵਾਨ ਦੀ ਮੌਕੇ 'ਤੇ ਹੋ ਮੌਤ ਹੋ ਗਈ ਜਦਕਿ ਵਾਰਦਾਤ ਤੋਂ ਬਾਅਦ ਹਮਲਾਵਰ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਰਛਪਾਲ ਸਿੰਘ ਪੁੱਤਰ ਧਾਨ ਸਿੰਘ ਵਾਸੀ ਪਿੰਡ ਮੁਹੰਮਦ ਵਾਲਾ ਦਾ ਵਜੋਂ ਹੋਈ ਹੈ ਜੋ ਲਾਧੂਕਾ ਮੰਡੀ ਵਿਖੇ ਇਕ ਸ਼ੈਲਰ 'ਤੇ ਡਰਾਈਵਰੀ ਦਾ ਕੰਮ ਕਰਦਾ ਸੀ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਫਿਲਹਾਲ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਸ਼ਾਹੀ ਸ਼ਹਿਰ 'ਚ ਅੱਧੀ ਰਾਤ ਨੂੰ ਕੁੜੀ ਨੇ ਟੱਪੀਆਂ ਸ਼ਰਮ ਦੀਆਂ ਸਾਰੀਆਂ ਹੱਦਾਂ, ਵੀਡੀਓ ਹੋ ਰਹੀ ਵਾਇਰਲ

ਇਥੇ ਇਹ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਮਹਿਜ਼ ਦੋ ਦਿਨ ਪਹਿਲਾਂ ਹੀ ਜਲਾਲਾਬਾਦ ਵਿਖੇ ਇਕ ਨੌਜਵਾਨ ਨੂੰ ਘਰੋਂ ਬਾਹਰ ਕੱਢ ਕੇ ਕੁਝ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਚਿੱਟੇ ਦਿਨ ਭਰੇ ਬਾਜ਼ਾਰ ਵਿਚ ਇਸ ਤਰ੍ਹਾਂ ਨੌਜਵਾਨ ਦਾ ਕਤਲ ਹੋਣ ਪੁਲਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ :  ਅਮਰੀਕਾ ਤੋਂ ਆਏ ਪੁੱਤ ਨੇ ਪਿਤਾ ਦੇ ਚੌਥੇ 'ਤੇ ਖੇਡੀ ਖ਼ੂਨੀ ਖੇਡ, ਚੜ੍ਹਦੀ ਸਵੇਰ ਵੱਢੇ ਮਾਂ-ਪੁੱਤ (ਤਸਵੀਰਾਂ)


author

Gurminder Singh

Content Editor

Related News