ਪੰਜਾਬ ''ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਘੁੰਮ ਰਹੇ 32 ਅੱਤਵਾਦੀ

Monday, May 19, 2025 - 09:48 AM (IST)

ਪੰਜਾਬ ''ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਘੁੰਮ ਰਹੇ 32 ਅੱਤਵਾਦੀ

ਚੰਡੀਗੜ੍ਹ: ਅਮਰੀਕੀ ਏਜੰਸੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ FBI ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੇ ਨਾਲ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ ਦੇ ਪੰਜਾਬ ਵਿਚ ਅੱਤਵਾਦੀ ਮਾਡੀਊਲ ਦਾ ਬਲੂਪ੍ਰਿੰਟ ਸਾਂਝਾ ਕੀਤਾ ਹੈ।  FBI ਨੇ ਦੱਸਿਆ ਹੈ ਕਿ ਫ਼ਿਲਹਾਲ ਪੰਜਾਬ ਵਿਚ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ 32 ਅੱਤਵਾਦੀ ਐਕਟਿਵ ਹਨ, ਜੋ ਪਾਸੀਆਂ ਦੇ ਨਾਲ ਸਿੱਧੇ ਕੁਨੈਕਸ਼ਨ ਵਿਚ ਸਨ।

ਦੱਸ ਦਈਏ ਕਿ ਅੱਤਵਾਦੀ ਹੈਪੀ ਪਾਸੀਆਂ ਨੂੰ ਕੁਝ ਦਿਨ ਪਹਿਲਾਂ ਅਮਰੀਕਾ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਉਸ ਕੋਲੋਂ ਹੋਈ ਪੁੱਛਗਿੱਛ ਵਿਚ ਇਹ ਇਨਪੁਟ ਸਾਹਮਣੇ ਆਏ ਹਨ, ਜਿਸ ਦਾ ਬਲੂਪ੍ਰਿੰਟ FBI ਵੱਲੋਂ NIA ਨੂੰ ਸੌਂਪਿਆ ਗਿਆ ਹੈ। FBI ਨੇ ਦੱਸਿਆ ਹੈ ਕਿ ਅੱਤਵਾਦੀ ਪਾਸੀਆਂ ਤੇ BKI ਦੇ ਇਹ 32 ਅੱਤਵਾਦੀ ਗੁਰਗੇ ਪੰਜਾਬ ਵਿਚ ਆਪਰੇਟ ਕਰ ਰਹੇ ਹਨ। NIA ਦਿੱਲੀ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਇਹ ਸਾਰੇ BKI ਤੇ ਪਾਕਿਸਤਾ ਦੀ ਖੁਫ਼ੀਆ ਏਜੰਸੀ ISI ਦੇ ਕੁਨੈਕਸ਼ਨ ਵਿਚ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ ਐਕਸ਼ਨ! ਇੱਕੋ ਵੇਲੇ ਸੀਲ ਕੀਤੀਆਂ 92 ਥਾਵਾਂ, ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ, ਕਈ ਵਾਹਨ ਜ਼ਬਤ

ਇਹ ਸਾਰੇ ਅੱਤਵਾਦੀ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਪੁਲਸ ਥਾਣਿਆਂ 'ਤੇ ਗ੍ਰਨੇਡ ਹਮਲਿਆਂ ਤੇ ਟਾਰਗੇਟ ਕਿਲਿੰਗ ਤੋਂ ਇਲਾਵਾ ਕਿਸੇ ਵੱਡੇ ਅੱਤਵਾਦੀ ਹਮਲੇ ਦੀ ਤਿਆਰੀ ਕਰ ਰਹੇ ਸਨ। ਜਲੰਧਰ ਵਿਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਨੂੰ ਵੀ ਇਨ੍ਹਾਂ ਗੁਰਗਿਆਂ ਨੇ ਹੀ ਅੰਜਾਮ ਦਿੱਤਾ ਸੀ। 

ਵੱਡੇ ਐਕਸ਼ਨ ਦੀ ਤਿਆਰੀ 'ਚ NIA

ਮੀਡੀਆ ਰਿਪੋਰਟਾਂ ਮੁਤਾਬਕ ਬੱਬਰ ਖ਼ਾਲਸਾ ਇੰਟਰਨੈਸ਼ਨਲ ਤੇ ISI ਵੱਲੋਂ ਪੰਜਾਬ ਦੀਆਂ ਕਈ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਆਪਣੇ ਝਾਂਸੇ ਵਿਚ ਲੈ ਕੇ ਭਰਤੀ ਕੀਤਾ ਜਾ ਰਿਹਾ ਹੈ। BKI ਤੇ ISI ਵੱਲੋਂ ਹੈਪੀ ਪਾਸੀਆਂ ਦੀ ਮਦਦ ਨਾਲ ਪੰਜਾਬ ਦੇ ਟੈਰਰ ਮਾਡੀਊਲ ਵਿਚ ਨਵੇਂ ਮੁੰਡਿਆਂ ਦੀ ਭਰਤੀ ਵੀ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ NIA ਵੱਲੋਂ ਹੁਣ ਪੰਜਾਬ ਵਿਚ ਵੱਡੇ ਐਕਸ਼ਨ ਦੀ ਤਿਆਰੀ ਹੈ, ਤਾਂ ਜੋ ਇਨ੍ਹਾਂ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ ਧਿਆਨ ਦਿਓ! 31 ਤਾਰੀਖ਼ ਤੋਂ ਪਹਿਲਾਂ-ਪਹਿਲਾਂ ਨਿਬੇੜ ਲਓ ਇਹ ਕੰਮ, ਨੋਟੀਫ਼ਿਕੇਸ਼ਨ ਜਾਰੀ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ

NIA ਮੁਤਾਬਕ ਪਾਕਿਸਤਾਨ ਬੈਠਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਮੁਖੀ ਹਰਵਿੰਦਰ ਸਿੰਘ ਉਰਫ਼ ਰਿੰਦਾ ਜੀਵਨ ਫ਼ੌਜੀ ਰਾਹੀਂ ਆਪਣਾ ਮਾਡੀਊਲ ਚਲਾ ਰਿਹਾ ਹੈ। ਪਾਸੀਆਂ ਦੇ ਤਿਆਰ ਕੀਤੇ 32 ਅੱਤਵਾਦੀ ਹੁਣ ਪੰਜਾਬ ਵਿਚ ਸਾਜ਼ਿਸ਼ਾਂ ਰਚ ਰਹੇ ਹਨ। ਇਨ੍ਹਾਂ ਵੱਲੋਂ ਪੁਲਸ ਥਾਣਿਆਂ 'ਤੇ ਗ੍ਰਨੇਡ ਹਮਲੇ, ਟਾਰਗੇਟ ਕਿਲਿੰਗ ਤੋਂ ਇਲਾਵਾ ਪੰਜਾਬ ਵਿਚ ਵੱਡੇ ਅੱਤਵਾਦੀ ਹਮਲੇ ਦੀ ਪਲਾਨਿੰਗ ਕੀਤੀ ਜਾ ਰਹੀ ਸੀ। ਇਨ੍ਹਾਂ ਨੇ ਪੰਜਾਬ, ਉੱਤਰ ਪ੍ਰਦੇਸ਼ ਤੇ ਹਰਿਆਣਾ ਵਿਚ ਕਈ ਟਿਕਾਣੇ ਬਣਾਏ ਹੋਏ ਹਨ। NIA ਵੱਲੋਂ ਇਨ੍ਹਾਂ ਸਾਰਿਆਂ ਦੀ ਗ੍ਰਿਫ਼ਤਾਰੀ ਦੇ ਲਈ ਵੱਡੇ ਪੱਧਰ 'ਤੇ ਯੋਜਨਾਬੰਦੀ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News