2 ਗੈਂਗਸਟਰਾਂ ਨੂੰ ਸਤਾਉਣ ਲੱਗਾ ਐਨਕਾਊਂਟਰ ਦਾ ਡਰ, ਹਾਈ ਕੋਰਟ ''ਚ ਦਾਇਰ ਕੀਤੀ ਪਟੀਸ਼ਨ
Friday, Jun 03, 2022 - 02:28 AM (IST)
ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਹੁਣ ਗੈਂਗਸਟਰਾਂ ਨੂੰ ਆਪਣੇ ਐਨਕਾਊਂਟਰ ਦਾ ਡਰ ਸਤਾਉਣ ਲੱਗਾ ਹੈ। ਬਿਸ਼ਨੋਈ ਤੋਂ ਬਾਅਦ ਹੁਣ ਜੇਲ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਗੈਂਗਸਟਰ ਅਮਿਤ ਡਾਗਰ ਨੇ ਐਨਕਾਊਂਟਰ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਬੁਲੇਟ ਪਰੂਫ ਜੈਕੇਟ ਤੇ ਗੱਡੀ ਦੀ ਮੰਗ ਕੀਤੀ ਹੈ। ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਅਮਿਤ ਡਾਗਰ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਬੁਲੇਟ ਪਰੂਫ਼ ਜੈਕੇਟ ਅਤੇ ਗੱਡੀ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੁਲਸ ਵੱਲੋਂ ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਸੀ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ