ਕਿਸਾਨਾਂ ਨੂੰ ਸਤਾ ਰਿਹੈ ਉਜਾੜੇ ਦਾ ਡਰ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ
Tuesday, Jul 09, 2024 - 06:30 PM (IST)
ਮਲੋਟ (ਜੁਨੇਜਾ)- ਪਿਛਲੇ ਕਈ ਦਿਨਾਂ ਤੋਂ ਮਲੋਟ ਉਪ ਮੰਡਲ ਨਾਲ ਸਬੰਧਤ ਤਿੰਨ ਪਿੰਡਾਂ ਦੇ ਕਿਸਾਨਾਂ ਵਿਚ ਕੇਂਦਰ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਕਰਨ ਦੇ ਖਦਸ਼ਿਆਂ ਕਰਕੇ ਸਹਿਮ ਪਾਇਆ ਜਾ ਰਿਹਾ ਹੈ। ਇਸ ਮੁੱਦੇ 'ਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੀ ਅਗਵਾਈ ਹੇਠ ਜਿਥੇ ਕਿਸਾਨਾਂ ਨੇ ਰੋਸ ਪ੍ਰਗਟ ਕੀਤੇ ਹਨ ਉਥੇ ਨਾਲ ਹੀ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਜਾ ਰਹੇ ਹਨ। ਬੇਸ਼ੱਕ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕਿਸਾਨਾਂ ਦੇ ਖਦਸ਼ਿਆਂ ਨੂੰ ਨਿਰਮੂਲ ਦੱਸਿਆ ਜਾ ਰਿਹਾ ਹੈ ਪਰ ਕਿਸਾਨਾਂ ਅੰਦਰ ਸਰਕਾਰੀ ਦਫ਼ਤਰਾਂ ਤੇ ਮਾਲ ਵਿਭਾਗ ਵਿਚ ਹੋਏ ਪੱਤਰ ਵਿਹਾਰ ਨੂੰ ਲੈਕੇ ਡਰ ਬਣਿਆ ਹੋਇਆ ਹੈ। ਇਸ ਸਬੰਧੀ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਇਕ ਵਫ਼ਦ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਵੀ ਮਿਲਿਆ।ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਕੰਡਿਆਲੀ ਤਾਰ ਤੋਂ ਪਾਰ ਵਾਲੀਆਂ ਜ਼ਮੀਨਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਕੋਲ ਆਖਰੀ ਮੌਕਾ : DC ਘਣਸ਼ਾਮ ਥੋਰੀ
ਇਸ ਮੌਕੇ ਕਿਸਾਨਾਂ ਨੇ ਮੰਤਰੀ ਨਾਲ ਕੀਤੀ ਮੀਟਿੰਗ ਵਿਚ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੋਟਾਸ਼ ਦੀ ਖੋਜ ਲਈ ਲਾਏ ਜਾ ਰਹੇ ਪ੍ਰੋਜੈਕਟ ਤਹਿਤ ਪਿੰਡ ਕਬਰਵਾਲਾ ,ਕੱਟਿਆਂਵਾਲੀ ਅਤੇ ਸਰਾਵਾਂ ਬੋਦਲਾਂ ਦੀ 1ਹਜਾਰ ਏਕੜ ਤੋਂ ਵੱਧ ਜ਼ਮੀਨ ਐਕਵਾਇਰ ਕਰਨ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਇਹਨਾਂ ਪਿੰਡਾਂ ਨਾਲ ਸਬੰਧਤ ਕਿਸਾਨ ਪਹਿਲਾਂ 1947 ਵਿਚ ਪਾਕਿਸਤਾਨ ਤੋਂ ਉਜੜ ਕੇ ਆਏ ਸਨ ਅਤੇ ਸਾਢੇ 7 ਦਹਾਕਿਆਂ ਵਿਚ ਉਹਨਾਂ ਦੇ ਮਸਾਂ ਪੈਰ ਲੱਗੇ ਹਨ। ਅਗਰ ਸਰਕਾਰ ਵੱਲੋਂ ਇਹਨਾਂ ਪਿੰਡਾਂ ਵਿਚ ਜ਼ਮੀਨ ਐਕਵਾਇਰ ਕੀਤੀ ਜਾਂਦੀ ਹੈ ਤਾਂ 78 ਸਾਲਾਂ ਵਿਚ ਕਿਸਾਨਾਂ ਦਾ ਦੂਸਰੀ ਵਾਰ ਉਜਾੜਾ ਹੋ ਜਾਵੇਗਾ। ਇਸ ਮੌਕੇ ਸੁਖਬੀਰ ਸਿੰਘ ਸੰਧੂ ਜੀ ਦੀ ਅਗਵਾਈ ਵਿਚ ਬਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ, ਸੁਰਿੰਦਰ ਸਿੰਘ ਬੱਲ ਜ਼ਿਲਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਖੋਸਾ ,ਗਗਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਲੱਖੋਵਾਲ , ਗੁਰਚਰਨ ਸਿੰਘ ,ਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਕਰਾਂਤੀਕਾਰੀ ਕਿਸਾਨ ਯੂਨੀਅਨ ਤੋਂ ਬਿਨਾਂ ਗੁਰਜੰਟ ਸਿੰਘ ,ਬੋਹੜ ਸਿੰਘ ਕਬਰਵਾਲਾ, ਜਸਵੰਤ ਸਿੰਘ ਪਿੰਡ ਕੱਟਿਆ ਵਾਲੀ, ਚਰਨਜੀਤ ਸਰਾਵਾਂ ਸਮੇਤ ਹਾਜ਼ਰ ਰਹੇ । ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇਹ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਕਿਸਾਨਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8