ਗ੍ਰਿਫ਼ਤਾਰੀ ਦੇ ਡਰੋਂ ਹਾਈਕੋਰਟ ਪਹੁੰਚੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜਾਣੋ ਕੀ ਹੈ ਪੂਰਾ ਮਾਮਲਾ
Monday, Jun 13, 2022 - 06:01 PM (IST)
ਚੰਡੀਗੜ੍ਹ : ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ। ਆਸ਼ੂ ’ਤੇ ਫੂਡ ਅਤੇ ਸਪਲਾਈ ਵਿਭਾਗ ਵਿਚ 2 ਹਜ਼ਾਰ ਕਰੋੜ ਦੇ ਟੈਂਡਰ ਵਿਚ ਘੁਟਾਲੇ ਦਾ ਦੋਸ਼ ਹੈ। ਇਸ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਕਰ ਰਿਹਾ ਹੈ ਅਤੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਆਸ਼ੂ ਨੂੰ ਵਿਜੀਲੈਂਸ ਵਿਭਾਗ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰ ਸਕਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਵਾਪਰੇ ਹਾਦਸੇ ਨੇ ਉਜਾੜੇ ਕਈ ਪਰਿਵਾਰ, ਦੋ ਜੋੜਿਆਂ ਦੀ ਮੌਕੇ ’ਤੇ ਮੌਤ
ਇਸ ਦੇ ਚਾਲਦੇ ਆਸ਼ੂ ਨੇ ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਜੇਕਰ ਕੋਈ ਸ਼ਿਕਾਇਤ ਹੈ ਤਾਂ ਉਸ ਦੀ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ। ਸਿਆਸੀ ਬਦਲਾਖੋਰੀ ਦੇ ਮਕਸਦ ਨਾਲ ਪੰਜਾਬ ਦੀ ‘ਆਪ’ ਸਰਕਾਰ ਕਾਰਵਾਈ ਨਾ ਕਰੇ। ਹਾਈਕੋਰਟ ਵਿਚ ਜਲਦ ਇਸ ਮਾਮਲੇ ਦੀ ਸੁਣਵਾਈ ਹੋ ਸਕਦੀ ਹੈ।
ਇਹ ਵੀ ਪੜ੍ਹੋ : ਐਕਸ਼ਨ ਮੂਡ ’ਚ ਮਾਨ ਸਰਕਾਰ, ਪੰਚਾਇਤੀ ਜ਼ਮੀਨ ’ਚ ਬਹੁ-ਕਰੋੜੀ ਘਪਲੇ ਦੀ ਸੰਭਾਵਨਾ, ਕਈ ਸ਼ੱਕ ਦੇ ਘੇਰੇ ’ਚ
ਕੀ ਹੈ ਪੂਰਾ ਮਾਮਲਾ
ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੰਬਰ ਅਤੇ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ। ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ। ਹਾਲਾਂਕਿ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀ. ਸੀ. ਦੀ ਅਗਵਾਈ ਵਾਲੀਆਂ ਕਮੇਟੀਆਂ ਅਲਾਟ ਕਰਦੀਆਂ ਹਨ। ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ। ਇਸ ਦੀ ਸਹੀ ਢੰਗ ਨਾਲ ਨਿਰਪੱਖਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅਦਾਲਤ ਵਲੋਂ ਸੰਮਨ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।