ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

12/02/2022 11:37:57 PM

ਮੋਰਿੰਡਾ (ਧੀਮਾਨ, ਅਰਨੌਲੀ)-ਇਕ 35 ਸਾਲਾ ਨੌਜਵਾਨ ਦੀ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਮੌਤ ਹੋ ਜਾਣ ਦੇ ਮਾਮਲੇ ’ਚ ਮੋਰਿੰਡਾ ਪੁਲਸ ਨੇ ਉਸ ਦੀ ਪਤਨੀ ਤੇ ਸੱਸ ਸਮੇਤ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਥਾਣਾ ਸਿਟੀ ਮੋਰਿੰਡਾ ਦੇ ਐੱਸ. ਐੱਚ. ਓ. ਇੰਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਮਨ ਪੁੱਤਰੀ ਬੁੱਧਰਾਮ ਵਾਸੀ ਮੁਹੱਲਾ ਬੁਰਜਵਾਲਾ ਮੋਰਿੰਡਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਭਰਾ ਇੰਦਰਪ੍ਰੀਤ ਸਿੰਘ ਉਸ ਦੇ ਨਾਲ ਹੀ ਰਹਿੰਦਾ ਸੀ। ਉਸ ਦਾ ਵਿਆਹ ਗਗਨਦੀਪ ਕੌਰ ਨਾਲ ਹੋਇਆ ਸੀ, ਜਿਸ ਦੇ ਦੋ ਬੱਚੇ ਹਨ, ਜਿਨ੍ਹਾਂ ’ਚੋਂ ਇਕ ਬੱਚਾ ਗਗਨਦੀਪ ਕੌਰ ਆਪਣੀ ਭੈਣ ਨੂੰ ਦੇਣਾ ਚਾਹੁੰਦੀ ਸੀ, ਜਿਸ ਕਾਰਨ ਗਗਨਦੀਪ ਅਤੇ ਇੰਦਰਪ੍ਰੀਤ ਸਿੰਘ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ।

ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ’ਚ ਵਾਪਰਿਆ ਭਿਆਨਕ ਹਾਦਸਾ, 2 ਨੌਜਵਾਨਾਂ ਦੀ ਦਰਦਨਾਕ ਮੌਤ

ਸੁਮਨ ਅਨੁਸਾਰ ਹੁਣ ਗਗਨਦੀਪ ਕੌਰ ਦੇ ਤੀਜਾ ਬੱਚਾ ਹੋਣ ਵਾਲਾ ਸੀ ਤਾਂ ਉਸ ਦੇ ਪੇਕੇ ਪਰਿਵਾਰ ਵਾਲੇ ਤਿੰਨ ਮਹੀਨੇ ਪਹਿਲਾਂ ਹੀ ਇੰਦਰਪ੍ਰੀਤ ਸਿੰਘ ਦੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਉਸ ਨੂੰ ਆਪਣੇ ਘਰ ਲੈ ਗਏ, ਜਿਸ ਕਾਰਨ ਇੰਦਰਪ੍ਰੀਤ ਸਿੰਘ ਹੋਰ ਵੀ ਪ੍ਰੇਸ਼ਾਨ ਰਹਿਣ ਲੱਗ ਪਿਆ। ਸੁਮਨ ਨੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਗਗਨਦੀਪ ਕੌਰ ਨੇ ਇੰਦਰਪ੍ਰੀਤ ਸਿੰਘ ਅਤੇ ਉਸ ਦੇ ਪਰਿਵਾਰ ਵਿਰੁੱਧ ਇਕ ਅਦਾਲਤੀ ਕੇਸ ਵੀ ਦਾਇਰ ਕੀਤਾ ਹੋਇਆ ਸੀ, ਜਿਸ ਦੀ ਅੱਜ ਅਦਾਲਤ ’ਚ ਤਾਰੀਖ਼ ਸੀ ਅਤੇ ਜਦੋਂ ਉਹ ਅਦਾਲਤ ਵਿਚ ਜਾਣ ਲੱਗੀ ਤਾਂ ਉਸ ਨੇ ਆਪਣੇ ਭਰਾ ਇੰਦਰਪ੍ਰੀਤ ਸਿੰਘ ਨੂੰ ਫੋਨ ਕਰ ਕੇ ਜਾਣ ਲਈ ਪੁੱਛਿਆ ਤਾਂ ਇੰਦਰਪ੍ਰੀਤ ਨੇ ਦੱਸਿਆ ਕਿ ਉਸ ਨੇ ਤਾਂ ਗਗਨਦੀਪ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਹੈ। ਸੁਮਨ ਅਨੁਸਾਰ ਉਹ ਇੰਦਰਪ੍ਰੀਤ ਸਿੰਘ ਨੂੰ ਸਰਕਾਰੀ ਹਸਪਤਾਲ ਫੇਜ਼-6 ਮੋਹਾਲੀ ਵਿਖੇ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਇਸ ਗਾਇਕ ਸਣੇ 8 ’ਤੇ ਦਰਜ ਹੋਇਆ ਪਰਚਾ

ਇੰਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੁਮਨ ਵੱਲੋਂ ਲਿਖਵਾਏ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਇੰਦਰਪ੍ਰੀਤ ਸਿੰਘ ਦੀ ਪਤਨੀ ਗਗਨਦੀਪ ਕੌਰ, ਉਸ ਦੀ ਸੱਸ ਜਸਵੀਰ ਕੌਰ ਪਤਨੀ ਦਵਿੰਦਰ ਸਿੰਘ ਵਾਸੀ ਪਿੰਡ ਰਾਮਗੜ੍ਹ ਮੰਡਾਂ, ਗੁਰਚਰਨ ਸਿੰਘ ਵਾਸੀ ਲੋਹਗੜ੍ਹ ਨੇੜੇ ਬੱਦੀ ਹਿਮਾਚਲ ਪ੍ਰਦੇਸ਼, ਕੁਲਵਿੰਦਰ ਸਿੰਘ ਬਾਬਾ ਵਾਸੀ ਮੁੱਲਾਂਪਰ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸੋਨੂੰ ਪ੍ਰਾਪਰਟੀ ਡੀਲਰ ਮੋਰਿੰਡਾ ਵਿਰੁੱਧ ਮੁਕੱਦਮਾ ਦਰਜ ਕਰ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਰੀ ਕੀਤੇ ਨਵੇਂ ਹੁਕਮ

Manoj

This news is Content Editor Manoj