ਸਰਕਾਰ ਦੇ ਲਾਰਿਆਂ ਤੋਂ ਤੰਗ ਆ ਦੋ ਬੇਰੋਜ਼ਗਾਰ ਅਧਿਆਪਕਾਵਾਂ ਪਾਣੀ ਦੀ ਟੈਂਕੀ ’ਤੇ ਚੜ੍ਹੀਆਂ

06/14/2022 11:34:54 PM

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ)–ਬੇਰੋਜ਼ਗਾਰ 646 ਪੀ. ਟੀ. ਆਈ. ਯੂਨੀਅਨ ਵੱਲੋਂ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਅੱਜ ਸਿਵਲ ਹਸਪਤਾਲ ਸੰਗਰੂਰ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੀਤੇ ਸਮੇਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੀ. ਟੀ. ਆਈ. ਅਧਿਆਪਕਾ ਸਿੱਪੀ ਸ਼ਰਮਾ ਤੇ ਸਾਥੀਆਂ ਨੂੰ ਸੋਹਾਣਾ ਸਾਹਿਬ ਮੋਹਾਲੀ ਟੈਂਕੀ ਵਿਖੇ ਇਹ ਵਿਸ਼ਵਾਸ ਦਿਵਾਇਆ ਸੀ ਕਿ ‘ਆਪ’ ਪਾਰਟੀ ਦੀ ਸਰਕਾਰ ਬਣਨ ’ਤੇ ਪੀ.ਟੀ.ਆਈ. 646 ਦੀ ਭਰਤੀ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਖ਼ਤ ਸੁਰੱਖਿਆ ਪ੍ਰਬੰਧਾਂ ’ਚ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾ ਰਿਹਾ ਪੰਜਾਬ

ਹੁਣ ‘ਆਪ’ ਦੇ ਸੱਤਾ ’ਚ ਆਏ ਨੂੰ 3 ਮਹੀਨੇ ਹੋ ਗਏ ਹਨ ਪਰ ਸਰਕਾਰ ਨੇ ਵੀ ਕੋਈ ਸਾਰ ਨਹੀਂ ਲਈ। ਲਾਰਿਆਂ ਤੋਂ ਤੰਗ ਆ ਕੇ ਬੇਰੋਜ਼ਗਾਰ ਪੀ.ਡੀ.ਐੱਫ.246 ਯੂਨੀਅਨ ਵੱਲੋਂ ਅੱਜ ਸੰਗਰੂਰ ਵਿਖੇ ਸਿਵਲ ਹਸਪਤਾਲ ’ਚ ਪਾਣੀ ਵਾਲੀ ਟੈਂਕੀ ’ਤੇ ਸਿੱਪੀ ਸ਼ਰਮਾ ਅਤੇ ਰਵਨੀਤ ਕੌਰ ਚੜ੍ਹ ਗਈਆਂ ਹਨ। ਸੂਬਾ ਪ੍ਰਧਾਨ ਗੁਰਲਾਭ ਸਿੰਘ ਭੋਲਾ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ, ਲਿਆਂਦਾ ਜਾ ਰਿਹੈ ਪੰਜਾਬ


Manoj

Content Editor

Related News