ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
Wednesday, Jul 26, 2023 - 10:53 PM (IST)

ਚੌਕ ਮਹਿਤਾ (ਕੈਪਟਨ)-ਘਰੇਲੂ ਕਲੇਸ਼ ਕਾਰਨ ਇਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਇਥੇ ਪਿੰਡ ਚੰਨਣਕੇ ਦੇ ਸਰਪੰਚ ਪ੍ਰਗਟ ਸਿੰਘ ਅਤੇ ਮ੍ਰਿਤਕ ਦੇ ਤਾਏ ਦੇ ਲੜਕੇ ਹਰਪ੍ਰੀਤ ਸਿਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਮ੍ਰਿਤਕ ਹਰਜੀਤ ਸਿੰਘ ਉਮਰ ਤਕਰੀਬ 23 ਸਾਲ ਮਜ਼ਦੂਰੀ ਕਰਦਾ ਸੀ, ਜਿਸ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ : ਮਾਣ ਵਾਲੀ ਗੱਲ : ਪੰਜਾਬ ਦੀ ਧੀ ਨੇ ਜਰਮਨੀ ’ਚ ਹਾਸਲ ਕੀਤੀ ਇਹ ਪ੍ਰਾਪਤੀ
ਪਤੀ-ਪਤਨੀ ਵਿਚਾਲੇ ਅਕਸਰ ਝਗੜਾ ਰਹਿੰਦਾ ਸੀ, ਜਿਸ ਨੂੰ ਲੈ ਕੇ ਉਹ ਕਾਫ਼ੀ ਪ੍ਰੇਸ਼ਾਨ ਸੀ। ਉਨ੍ਹਾਂ ਕਿਹਾ ਕਿ ਇਸ ਘਰੇਲੂ ਕਲੇਸ਼ ਤੋਂ ਤੰਗ ਹਰਜੀਤ ਸਿੰਘ ਨੇ ਆਪਣੇ ਕਮਰੇ ਵਿਚ ਪੱਖੇ ਨਾਲ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਕਿਹਾ ਕਿ ਇਸ ਬਾਰੇ ਅਸੀਂ ਥਾਣਾ ਮਹਿਤਾ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ, ਉਧਰ ਥਾਣਾ ਮਹਿਤਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਇਸ ਮੌਤ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ, ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।