ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਦਵਾਈ

Monday, Nov 04, 2024 - 03:23 AM (IST)

ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਦਵਾਈ

ਸੁਲਤਾਨਪੁਰ ਲੋਧੀ (ਧੀਰ) - ਇਕ ਨੌਜਵਾਨ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਸੁਲਤਾਨਪੁਰ ਲੋਧੀ ਦੇ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਰਾਹੁਲ ਪੁੱਤਰ ਹਰਮੀਰ ਸਿੰਘ ਹਾਲ ਵਾਸੀ ਗਾਜ਼ੀਪੁਰ ਨੇ ਦੱਸਿਆ ਕਿ ਉਸ ਦਾ 2 ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਉਸ ਦਾ ਸਹੁਰਾ ਪਰਿਵਾਰ ਉਸ ਤੋਂ ਹਮੇਸ਼ਾਂ 5 ਲੱਖ ਰੁਪਏ ਦੀ ਮੰਗ ਕਰਦਾ ਰਹਿੰਦਾ ਹੈ, ਨਹੀਂ ਤਾਂ ਤੁਹਾਨੂੰ ਝੂਠੇ ਕਾਗਜ਼ਾਂ ਵਿਚ ਫਸਾਇਆ ਜਾਵੇਗਾ। ਉਸ ਵੱਲੋਂ ਮਹਿਲਾ ਮੰਡਲ ਵਿਚ ਸ਼ਿਕਾਇਤ ਵੀ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਲਗਾਤਾਰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਉਸ ਵੱਲੋਂ ਮਜਬੂਰੀ 'ਚ ਇਹ ਕਦਮ ਚੁੱਕਿਆ ਗਿਆ ਹੈ।

ਇਸ ਦੌਰਾਨ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ, ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਮੈਨੂੰ ਸੁਲਤਾਨਪੁਰ ਲੋਧੀ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ। ਰਾਹੁਲ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਹੁਰਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮੇਰੇ ਸਹੁਰਿਆਂ ਤੋਂ ਮੇਰੀ ਜਾਨ ਨੂੰ ਖ਼ਤਰਾ ਹੈ, ਉਹ ਮੈਨੂੰ ਕਿਸੇ ਵੀ ਸਮੇਂ ਨੁਕਸਾਨ ਪਹੁੰਚਾ ਸਕਦੇ ਹਨ।


author

Inder Prajapati

Content Editor

Related News