ਲੇਟ ਫੀਸ ਹੋਣ ’ਤੇ ਅਧਿਆਪਕ ਨੇ ਕਲਾਸ ’ਚ ਕੀਤੀ ਕੁੜੀ ਦੀ ਬੇਇਜ਼ਤੀ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ

Monday, Mar 11, 2024 - 02:01 PM (IST)

ਲੇਟ ਫੀਸ ਹੋਣ ’ਤੇ ਅਧਿਆਪਕ ਨੇ ਕਲਾਸ ’ਚ ਕੀਤੀ ਕੁੜੀ ਦੀ ਬੇਇਜ਼ਤੀ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ

ਘੱਲਖੁਰਦ (ਦਲਜੀਤ) : ਬੀਤੇ ਦਿਨ ਘੱਲਖੁਰਦ ਥਾਣਾ ਅਧੀਨ ਪੈਂਦੇ ਪਿੰਡ ਤੂਤ ਵਿਖੇ ਇਕ ਨਿੱਜੀ ਸਕੂਲ ਵਿਚ ਪੜ੍ਹਦੀ ਵਿਦਿਆਰਥਣ ਨੇ ਸਕੂਲ ਅਧਿਆਪਕਾ ਵੱਲੋਂ ਅਪਮਾਨਿਤ ਕਰਨ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ। ਉਕਤ ਮਾਮਲੇ ’ਚ ਥਾਣਾ ਘੱਲਖੁਰਦ ਦੀ ਪੁਲਸ ਨੇ ਵਿਦਿਆਰਥੀ ਦੇ ਬਿਆਨਾਂ ’ਤੇ ਸਕੂਲ ਅਧਿਆਪਕ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਘੱਲਖੁਰਦ ਦੇ ਸਹਾਇਕ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਵਿਦਿਆਰਥਣ ਕੋਮਲਜੀਤ ਕੌਰ ਪੁੱਤਰੀ ਜਸਵੀਰ ਸਿੰਘ ਵਾਸੀ ਪਿੰਡ ਤੂਤ ਨੇ ਦੱਸਿਆ ਕਿ ਲੇਟ ਫੀਸ ਕਾਰਨ ਸਕੂਲ ਅਧਿਆਪਕਾ ਹਰਜੀਤ ਕੌਰ ਨੇ ਸਕੂਲ ’ਚ ਬੱਚਿਆਂ ਦੇ ਸਾਹਮਣੇ ਬੀਤੇ ਦਿਨ ਉਸ ਨਾਲ ਬਦਸਲੂਕੀ ਕੀਤੀ ਅਤੇ ਉਸ ਨੂੰ ਥੱਪੜ ਮਾਰਿਆ। 

ਇਹ ਵੀ ਪੜ੍ਹੋ : ਪੰਜਾਬ ’ਚ ਸਨਸਨੀਖੇਜ਼ ਵਾਰਦਾਤ, ਸਾਲ਼ੀ ਦੇ ਇਸ਼ਕ ’ਚ ਅੰਨ੍ਹੇ ਜੀਜੇ ਨੇ ਕਰ ’ਤਾ ਦਿਲ ਕੰਬਾਊ ਕਾਂਡ

ਇਸ ਦੇ ਨਾਲ ਹੀ ਅਧਿਆਪਕ ਨੇ ਉਸ ਦੇ ਪਰਿਵਾਰ ਨੂੰ ਵੀ ਮੰਦਾ ਚੰਗਾ ਬੋਲਿਆ। ਇਸ ਕਾਰਨ ਉਸ ਨੇ ਬੇਇੱਜ਼ਤੀ ਮਹਿਸੂਸ ਕਰਦੇ ਹੋਏ ਘਰ ਆ ਕੇ ਜ਼ਹਿਰੀਲੀ ਦਵਾਈ ਪੀ ਲਈ। ਇਸ ਦੌਰਾਨ ਪਰਿਵਾਰ ਵਲੋਂ ਉਸ ਨੂੰ ਇਲਾਜ ਲਈ ਲਿਜਾਇਆ ਗਿਆ। ਮਾਮਲੇ ਦੀ ਜਾਂਚ ਕਰ ਰਹੇ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਧਿਆਪਕ ਖ਼ਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਖ਼ੁਲਾਸਾ, ਪੰਜਾਬ ’ਚ ਸਰਕਾਰ ਡੇਗਣ ਦੀ ਕੋਸ਼ਿਸ਼, ਵਿਧਾਇਕਾਂ ਨਾਲ ਕੀਤਾ ਜਾ ਰਿਹੈ ਸੰਪਰਕ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News