ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
Sunday, Jan 29, 2023 - 05:03 PM (IST)
ਫ਼ਿਰੋਜ਼ਪੁਰ (ਕੁਮਾਰ, ਗੋਪੀ)- ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬ ਪੁਲਸ ਦੀ ਇਕ ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਕਾਂਸਟੇਬਲ ਗੁਰਸੇਵਕ ਸਿੰਘ ਨੇ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਛਾਉਣੀ ਵਿੱਚ ਅੱਧੀ ਰਾਤ ਨੂੰ ਪੰਜਾਬ ਪੁਲਸ ਦੀ ਇਕ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਾਸੀ ਪਿੰਡ ਚੂਚਕ ਵਿੰਡ ਥਾਣਾ ਮੱਲਾ ਵਾਲਾ ਥਾਣਾ ਫਿਰੋਜ਼ਪੁਰ ਛਾਉਣੀ ਵਿੱਚ ਸੀ. ਸੀ. ਟੀ. ਐੱਨ. ਐੱਸ. ਆਪਰੇਟਰ ਵਜੋਂ ਤਾਇਨਾਤ ਸੀ। ਉਸ ਦਾ ਕਾਂਸਟੇਬਲ ਗੁਰਸੇਵਕ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਨੌਰੰਗ ਕੇ ਸਿਆਲ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਕਤਲ ਕਰਨ ਮਗਰੋਂ ਗੁਰਸੇਵਕ ਨੇ ਬਾਅਦ ਵਿਚ ਖ਼ੁਦ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕਾਂਸਲਟੇਬਲ ਮੋਗਾ ਦਾ ਰਹਿਣ ਵਾਲਾ ਸੀ ਅਤੇ ਕਤਲ ਕਰਨ ਮਗਰੋਂ ਮੋਗਾ ਪਹੁੰਚ ਉਸ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : ਸਿੱਧੂ ਦੀ ਰਿਹਾਈ ਨਾ ਹੋਣ ਨੂੰ ਲੈ ਕੇ ਮੁੜ ਭੜਕੀ ਡਾ. ਨਵਜੋਤ ਕੌਰ, ਟਵੀਟ ਕਰਕੇ ਆਖੀ ਵੱਡੀ ਗੱਲ
ਲੇਡੀ ਕਾਂਸਟੇਬਲ ਅਮਨਦੀਪ ਕੌਰ ਬੀਤੀ ਅੱਧੀ ਰਾਤ ਨੂੰ ਆਪਣੀ ਡਿਊਟੀ ਖ਼ਤਮ ਕਰਕੇ ਥਾਣਾ ਫਿਰੋਜ਼ਪੁਰ ਛਾਉਣੀ ਤੋਂ ਐਕਟਿਵਾ ਸਕੂਟਰ 'ਤੇ ਫ਼ਿਰੋਜ਼ਪੁਰ ਪੁਲਸ ਲਾਈਨ ਵੱਲ ਜਾ ਰਹੀ ਸੀ ਤਾਂ ਬਾਬਾ ਸ਼ੇਰ ਸ਼ਾਹ ਵਲੀ ਚੌਂਕ ਫਿਰੋਜ਼ਪੁਰ ਛਾਉਣੀ ਨੇੜੇ ਕਾਂਸਟੇਬਲ ਗੁਰਸੇਵਕ ਸਿੰਘ ਸਵਿੱਫਟ ਕਾਰ 'ਤੇ ਆਇਆ ਅਤੇ ਕਾਂਸਟੇਬਲ ਅਮਨਦੀਪ ਦੇ ਸਕੂਟਰ ਨਾਲ ਟੱਕਰ ਮਾਰੀ ਅਤੇ ਜਦੋਂ ਅਮਨਦੀਪ ਡਿੱਗ ਪਈ ਤਾਂ ਗੁਰਸੇਵਕ ਨੇ ਆਪਣੇ ਸਰਕਾਰੀ ਹਥਿਆਰ ਨਾਲ ਉਸ ਨੂੰ 5 ਗੋਲੀਆਂ ਮਾਰੀਆਂ, ਜਿਸ ਨਾਲ ਅਮਨਦੀਪ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਕਾਂਸਟੇਬਲ ਗੁਰਸੇਵਕ ਸਿੰਘ ਨੇ ਅੱਗੇ ਜਾ ਕੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਕਾਂਸਟੇਬਲ ਗੁਰਸੇਵਕ ਨੇ ਅਮਨਦੀਪ ਕੌਰ ਨੂੰ ਗੋਲੀ ਕਿਉਂ ਮਾਰੀ? ਅਤੇ ਖ਼ੁਦਕੁਸ਼ੀ ਕਿਉਂ ਕੀਤੀ? ਇਹ ਗੱਲ ਅਜੇ ਵੀ ਰਹੱਸ ਬਣੀ ਹੋਈ ਹੈ, ਜਿਸ ਸਬੰਧੀ ਪੁਲਸ ਵੱਲੋਂ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਮੋਗਾ ਪੁਲਸ ਨੇ ਗੁਰਸੇਵ ਸਿੰਘ ਦੇ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੋਗਾ ਦੇ ਸਰਕਾਰੀ ਹਸਪਤਾਲ ਵਿਚ ਐਮਰਜੈਂਸੀ ਵਿਚ ਤਾਇਨਾਤ ਡਾਕਟਰ ਕਰਨ ਮਿੱਤਲ ਨੇ ਦੱਸਿਆ ਕਿ ਰਾਤ ਕਰੀਬ 12.30 ਵਜੇ ਗੁਰਸੇਵਕ ਸਿੰਘ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ ਸੀ, ਜਿਸ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿਚ ਰੱਖ ਦਿੱਤਾ ਗਿਆ ਹੈ। ਉਥੇ ਹੀ ਇਸ ਮਾਮਲੇ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਵਿੱਕੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਹੋਏ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।