ਅਕਾਲੀ ਸਮਰਥਕਾਂ ਵੱਲੋਂ ਮਹਿਲਾ ਕਾਂਸਟੇਬਲਾਂ ਦੀ ਕੁੱਟਮਾਰ
Saturday, Feb 24, 2018 - 06:49 PM (IST)

ਬੁਢਲਾਡਾ (ਬਾਂਸਲ) : ਵਾਰਡ ਨੰਬਰ 2 ਦੀ ਉੱਪ ਚੋਣ ਦੀ ਪੋਲਿੰਗ ਦੌਰਾਨ ਅਕਾਲੀ ਉਮੀਦਵਾਰ ਦੇ ਸਮਰਥਕਾਂ ਵੱਲੋਂ ਦੋ ਮਹਿਲਾ ਕਾਂਸਟੇਬਲਾਂ ਦੀ ਕੁੱਟਮਾਰ ਕੀਤੀ ਗਈ ਹੈ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਪੁਲਸ ਨੇ ਮਹਿਲਾ ਕਾਂਸਟੇਬਲਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ। ਐੱਸ. ਐੱਚ. ਓ. ਬਲਵਿੰਦਰ ਸਿੰਘ ਰੌਮਾਣਾ ਨੇ ਕਿਹਾ ਕਿ ਕਿਸੇ ਕਿਸਮ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।