ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਔਰਤ ਕਾਬੂ

Monday, Oct 30, 2017 - 02:07 AM (IST)

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਔਰਤ ਕਾਬੂ

ਮੋਗਾ,   (ਆਜ਼ਾਦ)-  ਐਂਟੀ-ਨਾਰਕੋਟਿਕ ਡਰੱਗਜ਼ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਪੁਲਸ ਪਾਰਟੀ ਨਾਲ ਇਲਾਕੇ 'ਚ ਗਸ਼ਤ ਕਰ ਰਹੇ ਸੀ ਕਿ ਇਸ ਦੌਰਾਨ ਮਹਿਲਾ ਮੁਲਾਜ਼ਮ ਨੇ ਸ਼ੱਕ ਦੇ ਆਧਾਰ 'ਤੇ ਇਕ ਔਰਤ ਜੀਤੋ ਨਿਵਾਸੀ ਪਿੰਡ ਦੌਲੇਵਾਲਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਗ੍ਰਾਮ ਹੈਰੋਇਨ, 870 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਖਿਲਾਫ ਥਾਣਾ ਫਤਿਹਗੜ੍ਹ ਪੰਜਤੂਰ 'ਚ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।


Related News