ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ ਔਰਤ ਦੀ ਮੌਤ

Tuesday, Oct 24, 2017 - 04:17 AM (IST)

ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ ਔਰਤ ਦੀ ਮੌਤ

ਵਲਟੋਹਾ,  (ਜ. ਬ., ਰਾਜੂ)-  ਥਾਣਾ ਭਿੱਖੀਵਿੰਡ ਅਧੀਨ ਪੈਂਦੀ ਚੌਕੀ ਕੱਚਾ ਪੱਕਾ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ 1 ਔਰਤ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।  ਜਾਣਕਾਰੀ ਦਿੰਦਿਆਂ ਨੰਬਰਦਾਰ ਗੁਰਦੀਪ ਸਿੰਘ ਵਲਟੋਹਾ ਨੇ ਦੱਸਿਆ ਕਿ ਮੇਰੀ ਮਾਤਾ ਚਰਨ ਕੌਰ, ਭੈਣ ਗੁਰਮੀਤ ਕੌਰ ਪਿੰਡ ਸਭਰਾ ਵਿਖੇ ਗਏ ਹੋਏ ਸਨ, ਜਿੱਥੋਂ ਉਹ ਦਵਾਈ ਲੈਣ ਲਈ ਭਿੱਖੀਵਿੰਡ ਨੂੰ ਭਣੇਵੇਂ ਹਰਨੂਰ ਸਿੰਘ ਦੇ ਮੋਟਰਸਾਈਕਲ 'ਤੇ ਬੈਠ ਕੇ ਜਾ ਰਹੇ ਸਨ, ਜਦ ਉਹ ਚੌਕੀ ਕੱਚਾ ਪੱਕਾ ਨਜ਼ਦੀਕ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੇਰਾ ਭਣੇਵਾਂ ਹਰਨੂਰ ਸਿੰਘ, ਭੈਣ ਗੁਰਮੀਤ ਕੌਰ ਅਤੇ ਮਾਤਾ ਚਰਨ ਕੌਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪੱਟੀ ਵਿਖੇ ਲਿਆਂਦਾ ਗਿਆ। ਡਾਕਟਰਾਂ ਨੇ ਜ਼ਖਮੀਆਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿਥੇ ਮਾਤਾ ਚਰਨ ਕੌਰ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਗੱਡੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News