ਨਸ਼ਿਆਂ ਦੀ ਸਮੱਗਲਿੰਗ ਦੇ ਮਾਮਲੇ ’ਚ ਫ਼ਰਾਰ ਮੁਲਜ਼ਮ ਔਰਤ ਨਸ਼ਾ ਸਮੱਗਲਰ ਨੂੰ ਕੀਤਾ ਗ੍ਰਿਫ਼ਤਾਰ
Thursday, May 08, 2025 - 08:28 AM (IST)

ਲੁਧਿਆਣਾ (ਸ਼ਿਵਮ) : ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਫ਼ਰਾਰ ਮੁਲਜ਼ਮ ਔਰਤ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐੱਲਡੀਕੋ ਅਸਟੇਟ ਚੌਕੀ ਇੰਚਾਰਜ ਜਿੰਦਰ ਲਾਲ ਸਿੱਧੂ ਨੇ ਦੱਸਿਆ ਕਿ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ 2023 ’ਚ 3 ਨਸ਼ਾ ਸਮੱਗਲਰਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ’ਚ ਪੁਲਸ ਨੇ 2 ਮੁਲਜ਼ਮਾਂ ਨੂੰ ਪਹਿਲਾਂ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ’ਚ ਫਰਾਰ ਤੀਜੀ ਮੁਲਜ਼ਮ ਔਰਤ ਪ੍ਰਿਯੰਕਾ ਪੁੱਤਰੀ ਸੋਨੂੰ ਮਾਨ ਵਾਸੀ ਮੁਹੱਲਾ ਪੀਰੂਬੰਦਾ ਹੁਣ ਤੱਕ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਸੀ।
ਇਹ ਵੀ ਪੜ੍ਹੋ : ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵਿਚ ਬੰਬ ਹੋਣ ਦੀ ਖਬਰ, ਪਈਆਂ ਭਾਜੜਾਂ
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਅੱਜ ਪ੍ਰਿਯੰਕਾ ਚਰਚ ਦੇ ਨੇੜੇ ਆਈ ਹੋਈ ਹੈ, ਜਿਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਛਾਪਾਮਾਰੀ ਕਰਦੇ ਹੋਏ ਔਰਤ ਨਸ਼ਾ ਸਮੱਗਲਰ ਪ੍ਰਿਯੰਕਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਮੁਲਜ਼ਮ ਔਰਤ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਮੁਲਜ਼ਮ ਔਰਤ ਦਾ ਪੁਲਸ ਰਿਮਾਂਡ ਪ੍ਰਾਪਤ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ। ਉਕਤ ਔਰਤ ਇੰਨੇ ਸਾਲਾਂ ਤੋਂ ਕਿਥੇ ਲੁਕੀ ਹੋਈ ਸੀ ਅਤੇ ਉਸ ਨੂੰ ਲੁਕਾਉਣ ’ਚ ਕਿਹੜੇ-ਕਿਹੜੇ ਲੋਕ ਉਸ ਦੀ ਮਦਦ ਕਰਦੇ ਸੀ, ਜਿਸ ਦਾ ਖੁਲਾਸਾ ਪੁਲਸ ਆਉਣ ਵਾਲੇ ਦਿਨਾਂ ’ਚ ਕਰ ਸਕਦੀ ਹੈ।
ਇਹ ਵੀ ਪੜ੍ਹੋ : BSNL ਲੈ ਕੇ ਆਇਆ ਇਹ ਖਾਸ ਆਫਰ! ਹੁਣ 1999 ਰੁਪਏ ’ਚ ਮਿਲੇਗਾ 60GB ਡਾਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8