ਮਨਦੀਪ ਕੌਰ ਖੰਭੇ ਇਸਤਰੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਨਿਯੁਕਤ

Sunday, Feb 04, 2018 - 12:55 PM (IST)

ਮਨਦੀਪ ਕੌਰ ਖੰਭੇ ਇਸਤਰੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਨਿਯੁਕਤ


ਮੋਗਾ (ਪਵਨ ਗਰੋਵਰ, ਗੋਪੀ ਰਾਊਕੇ) - ਜ਼ਿਲਾ ਮੋਗਾ ਦੀਆਂ ਔਰਤਾਂ ਨੂੰ ਇਸਤਰੀ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਕਰ ਕੇ ਪਾਰਟੀ ਨਾਲ ਜੋੜਨ ਵਾਲੀ ਬੀਬੀ ਮਨਦੀਪ ਕੌਰ ਖੰਭੇ ਨੂੰ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜੰਗੀਰ ਕੌਰ ਵੱਲੋਂ ਜ਼ਿਲਾ ਪ੍ਰਧਾਨ ਮੋਗਾ (ਦਿਹਾਤੀ) ਨਿਯੁਕਤ ਕੀਤਾ। ਅੱਜ ਬੀਬੀ ਜੰਗੀਰ ਕੌਰ ਨਾਲ ਮੁਲਾਕਾਤ ਕਰ ਕੇ ਜ਼ਿਲਾ ਪ੍ਰਧਾਨ ਬੀਬੀ ਮਨਦੀਪ ਕੌਰ ਖੰਭੇ ਨੇ ਸੰਗਠਨ ਦੀ ਮਜ਼ਬੂਤੀ ਲਈ ਰਣਨੀਤੀ ਘੜੀ। 
ਬੀਬੀ ਖੰਭੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਕੌਮੀ ਪ੍ਰਧਾਨ ਬੀਬੀ ਜੰਗੀਰ ਕੌਰ, ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ, ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ ਅਤੇ ਐੱਸ. ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। 
ਉਨ੍ਹਾਂ ਕਿਹਾ ਕਿ ਜ਼ਿਲੇ ਭਰ 'ਚ ਇਸਤਰੀ ਅਕਾਲੀ ਦਲ ਦੀਆਂ ਇਕਾਈਆਂ ਬਣਾ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਤਰੀ ਅਕਾਲੀ ਦਲ ਜਿਥੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਲੋਕ ਕਚਹਿਰੀ 'ਚ ਬੇਪਰਦ ਕਰੇਗਾ, ਉਥੇ ਅਕਾਲੀ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕੰਮਾਂ ਸਬੰਧੀ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਇਸ ਮੌਕੇ ਅਕਾਲੀ ਦਲ ਮਾਲਵਾ ਜ਼ੋਨ ਦੇ ਮੀਤ ਪ੍ਰਧਾਨ ਗੁਰਜੀਤ ਸਿੰਘ ਖੰਭੇ ਹਾਜ਼ਰ ਸਨ।


Related News