ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
Tuesday, Mar 12, 2024 - 05:22 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖ਼ਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ’ਚ ਬਤੌਰ ਬਲਾਕ ਵਣ ਅਫ਼ਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀ.ਪੀ.ਐੱਫ. ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ’ਚ 7000 ਰੁਪਏ ਲੈ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਬਜਟ ਸੈਸ਼ਨ ਦੇ ਆਖਿਰੀ ਦਿਨ ਕੇਂਦਰ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ ਮਾਨ, ਵਿਰੋਧੀਆਂ ਨੂੰ ਵੀ ਕੀਤੀ ਇਹ ਅਪੀਲ
ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਲਈ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e