ਫ਼ਿਰੋਜ਼ਪੁਰ : ਡਿਊਟੀ ਤੋਂ ਘਰ ਪਰਤ ਰਹੇ ਪੰਜਾਬ ਹੋਮਗਾਰਡ ਦੇ ਜਵਾਨ ਦੀ ਸੜਕ ਹਾਦਸੇ ’ਚ ਮੌਤ

Sunday, Jun 12, 2022 - 04:30 PM (IST)

ਫ਼ਿਰੋਜ਼ਪੁਰ : ਡਿਊਟੀ ਤੋਂ ਘਰ ਪਰਤ ਰਹੇ ਪੰਜਾਬ ਹੋਮਗਾਰਡ ਦੇ ਜਵਾਨ ਦੀ ਸੜਕ ਹਾਦਸੇ ’ਚ ਮੌਤ

ਫ਼ਿਰੋਜ਼ਪੁਰ (ਕੁਮਾਰ) : ਡਿਊਟੀ ਕਰਕੇ ਫ਼ਿਰੋਜ਼ਪੁਰ ਦੇ ਪਿੰਡ ਆਰਿਫ਼ ਕੇ ਵਿਖੇ ਘਰ ਜਾ ਰਹੇ ਪੰਜਾਬ ਹੋਮਗਾਰਡ ਦੇ ਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ। ਇਸ ਦੌਰਾਨ ਪੰਜਾਬ ਹੋਮਗਾਰਡ ਦਾ ਜਵਾਨ ਬੰਤਾ ਸਿੰਘ (55 ਸਾਲ) ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਹਾਦਸੇ ਸਬੰਧੀ ਥਾਣਾ ਆਰਿਫ਼ਕੇ ਦੀ ਪੁਲਸ ਨੇ ਮ੍ਰਿਤਕ ਜਵਾਨ ਦੇ ਲੜਕੇ ਨਛੱਤਰ ਸਿੰਘ ਵਾਸੀ ਅੱਕੂਵਾਲਾ ਮਸਤਕੇ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਗੰਨਾ ਉਤਪਾਦਕ ਕਿਸਾਨਾਂ ਨੂੰ ਲੈ ਕੇ ਅਕਾਲੀ ਦਲ ਨੇ CM ਭਗਵੰਤ ਮਾਨ ਤੋਂ ਕੀਤੀ ਇਹ ਮੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਬ-ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਸ ਦਾ ਪਿਤਾ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ’ਚ ਤਾਇਨਾਤ ਸੀ ਅਤੇ ਜਦੋਂ ਉਹ ਡਿਊਟੀ ਤੋਂ ਫਾਰਗ ਹੋ ਕੇ ਮੋਟਰਸਾਈਕਲ ’ਤੇ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਪੈਟਰੋਲ ਪੰਪ ਦੇ ਨੇੜੇ ਕਿਸੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਜਾਂਦੇ ਵਾਹਨ ਚਾਲਕ ਨੇ ਬੰਤਾ ਸਿੰਘ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਅਣਪਛਾਤੇ ਡਰਾਈਵਰ ਦੀ ਭਾਲ ਕਰ ਰਹੀ ਹੈ।


author

Manoj

Content Editor

Related News